ਨਵੀਂ ਦਿੱਲੀ, 27 ਜਨਵਰੀ 2022 – ਦਿੱਲੀ ਵਿੱਚ ਕੋਰੋਨਾ ਦੇ ਕੇਸ ਘਟਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਦਿੱਲੀ ਸਰਕਾਰ ਨੇ ਕੁਝ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਰਾਜਧਾਨੀ ਵਿੱਚ ਵੀਕੈਂਡ ਕਰਫਿਊ ਹਟਾ ਲਿਆ ਗਿਆ ਹੈ। ਇਸ ਤੋਂ ਇਲਾਵਾ ਹੁਣ ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਹੇਠਾਂ ਪੜ੍ਹੋ ਕਿਹੜੀਆਂ ਛੋਟਾਂ ਦਿੱਤੀਆਂ ਗਈਆਂ ਹਨ…..
- ਦਿੱਲੀ ਦੇ ਬਾਜ਼ਾਰਾਂ ‘ਚ ਦੁਕਾਨਾਂ ਦਾ ਔਡ ਈਵਨ ਨਿਯਮ ਖਤਮ ਕਰ ਦਿੱਤਾ ਗਿਆ ਹੈ
- ਵੀਕੈਂਡ ਕਰਫਿਊ ਹਟਾਇਆ ਗਿਆ
- ਰਾਤ ਦਾ ਕਰਫਿਊ ਜਾਰੀ ਰਹੇਗਾ
- ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ
- ਵਿਆਹ ਸਮਾਗਮ ਵਿਚ 200 ਲੋਕ ਸ਼ਾਮਲ ਹੋਣ ‘ਤੇ ਛੋਟ ਮਿਲੇਗੀ। ਇਸ ਤੋਂ ਪਹਿਲਾਂ ਸਿਰਫ਼ 15 ਲੋਕਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਸੀ।
- ਦਿੱਲੀ ਸਰਕਾਰ ਦੇ ਦਫ਼ਤਰ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ
- ਸਿੱਖਿਆ ਸੰਸਥਾਵਾਂ ਅਤੇ ਸਕੂਲ ਫਿਲਹਾਲ ਬੰਦ ਰਹਿਣਗੇ
ਕੋਰੋਨਾ ਦੇ ਘਟਦੇ ਮਾਮਲਿਆਂ ਦੇ ਨਾਲ, ਦਿੱਲੀ ਵਿੱਚ ਪਾਬੰਦੀਆਂ ਨੂੰ ਘਟਾਉਣ ਦੀ ਮੰਗ ਕੀਤੀ ਗਈ ਸੀ। ਅਜਿਹੇ ‘ਚ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਨੇ ਵੀਰਵਾਰ ਨੂੰ ਇਕ ਅਹਿਮ ਬੈਠਕ ਬੁਲਾਈ ਸੀ। ਮੀਟਿੰਗ ਵਿੱਚ ਵੀਕੈਂਡ ਕਰਫਿਊ ਹਟਾਉਣ ਸਮੇਤ ਕੁਝ ਪਾਬੰਦੀਆਂ ਨੂੰ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ।