October 12, 2026, 1:26 pm
----------- Advertisement -----------
HomeNewsCoronavirusਚੰਡੀਗੜ੍ਹ 'ਚ ਕੋਵਿਡ ਦੀਆਂ ਕਈ ਪਾਬੰਦੀਆਂ ਹਟਾਈਆਂ, ਪੜ੍ਹੋ ਡਿਟੇਲ

ਚੰਡੀਗੜ੍ਹ ‘ਚ ਕੋਵਿਡ ਦੀਆਂ ਕਈ ਪਾਬੰਦੀਆਂ ਹਟਾਈਆਂ, ਪੜ੍ਹੋ ਡਿਟੇਲ

Published on

----------- Advertisement -----------

ਚੰਡੀਗੜ੍ਹ, 4 ਫਰਵਰੀ 2022 – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਵਾਰ ਰੂਮ ਦੀ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ ‘ਚ ਕੋਰੋਨਾ ਦੇ ਕੇਸ ਘੱਟ ਹੋਣ ਕਾਰਨ ਪ੍ਰਸ਼ਾਸਨ ਨੇ ਸ਼ਹਿਰ ਵਿਚ ਲੱਗੀਆਂ ਹੋਰ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਨਾਈਟ ਕਰਫਿਊ ਦੇ ਸਮੇਂ ਨੂੰ ਘੱਟ ਕਰ ਦਿੱਤਾ ਹੈ। ਹੁਣ ਰਾਤ 10 ਦੀ ਥਾਂ 12:30 ਤੋਂ ਸਵੇਰੇ 5 ਵਜੇ ਤਕ ਨਾਈਟ ਕਰਫਿਊ ਹੋਵੇਗਾ।

  • ਨਾਈਟ ਕਰਫਿਊ ਵਿਚ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ’ਤੇ ਰੋਕ ਰਹੇਗੀ
  • ਐਮਰਜੈਂਸੀ ਸੇਵਾਵਾਂ, ਮੈਡੀਕਲ ਸਿਹਤ, ਜ਼ਰੂਰੀ ਸਾਮਾਨ ਦੀ ਟ੍ਰਾਂਸਪੋਰਟ, ਉਦਯੋਗਾਂ ਤੇ ਦਫਤਰਾਂ ਆਦਿ ਵਿਚ ਕਈ ਸ਼ਿਫਟਾਂ ਦਾ ਸੰਚਾਲਨ, ਕੌਮੀ ਅਤੇ ਰਾਜ ਰਾਜਮਾਰਗਾਂ ’ਤੇ ਵਿਅਕਤੀਆਂ ਅਤੇ ਸਾਮਾਨ ਦੀ ਆਵਾਜਾਈ ਲਈ ਮਨਜ਼ੂਰੀ ਹੋਵੇਗੀ
  • ਇਸ ਤੋਂ ਇਲਾਵਾ ਬੱਸਾਂ, ਟ੍ਰੇਨਾਂ ਅਤੇ ਹਵਾਈ ਜਹਾਜ਼ਾਂ ਤੋਂ ਉੱਤਰਨ ਤੋਂ ਬਾਅਦ ਆਪਣੀ ਮੰਜ਼ਿਲ ਤਕ ਜਾਣ ਦੀ ਇਜਾਜ਼ਤ ਹੋਵੇਗੀ
  • ਪ੍ਰਸ਼ਾਸਨ ਨੇ ਬੰਦ ਕੰਪਲੈਕਸਾਂ ਵਿਚ 100 ਅਤੇ ਖੁੱਲ੍ਹੇ ‘ਚ 200 ਲੋਕਾਂ ਦੇ ਇਕੱਠ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਦੋਵਾਂ ਥਾਵਾਂ ’ਤੇ ਸਮਰੱਥਾ ਨਾਲ 50 ਫ਼ੀਸਦੀ ਤੋਂ ਜ਼ਿਆਦਾ ਇਕੱਠ ਨਹੀਂ ਕੀਤਾ ਜਾ ਸਕੇਗਾ
  • ਸਰਕਾਰੀ, ਨਿੱਜੀ ਅਤੇ ਬੈਂਕਾਂ ਵਿਚ ਹੁਣ 100 ਫ਼ੀਸਦੀ ਕਰਮਚਾਰੀਆਂ ਨਾਲ ਕੰਮ ਕੀਤਾ ਜਾ ਸਕੇਗਾ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...