ਦੇਸ਼ ਵਿੱਚ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 21% ਦਾ ਵਾਧਾ ਹੋਇਆ। ਇਸ ਵਿਚਾਲੇ ਹੀ ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ 7 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵੋਵੈਕਸ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੋਵੈਕਸ ਵੈਕਸੀਨ ਬਣਾਈ ਹੈ। ਇਸ ਤੋਂ ਇਲਾਵਾ ਜੇਨੋਵਾ ਬਾਇਓਫਾਰਮਾਸਿਊਟੀਕਲ ਦੀ ਦੋ ਖੁਰਾਕਾਂ ਵਾਲੀ mRNA ਵੈਕਸੀਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਦੱਸ ਦੀਏ ਕਿ ਵਰਤਮਾਨ ਵਿੱਚ ਇਹ ਟੀਕਾ ਸਿਰਫ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਇਆ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਹੋਈ ਬੈਠਕ ‘ਚ ਵਿਸ਼ਾ ਮਾਹਿਰ ਕਮੇਟੀ ਨੇ ਇਸ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਪ੍ਰਸਤਾਵ ਰੱਖਿਆ ਸੀ
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਦੇਸ਼ ਵਿੱਚ 14,258 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ, 11,468 ਸੰਕਰਮਿਤ ਠੀਕ ਹੋ ਗਏ ਅਤੇ 30 ਕੋਰੋਨਾ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਵਿਗੜਨ ਲੱਗੀ ਹੈ। 3 ਮਹੀਨਿਆਂ ‘ਚ ਪਹਿਲੀ ਵਾਰ ਮੰਗਲਵਾਰ ਨੂੰ 24 ਘੰਟਿਆਂ ‘ਚ 202 ਨਵੇਂ ਮਰੀਜ਼ ਮਿਲੇ ਹਨ। ਲੁਧਿਆਣਾ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 35 ਲੋਕ ਲਾਈਫ ਸੇਵਿੰਗ ਸਪੋਰਟ ‘ਤੇ ਹਨ। ਪੰਜਾਬ ਦੀ ਸਕਾਰਾਤਮਕਤਾ ਦਰ 1.81% ਤੱਕ ਪਹੁੰਚ ਗਈ ਹੈ। ਪੰਜਾਬ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 984 ਹੋ ਗਈ ਹੈ।
----------- Advertisement -----------
DCGI ਨੇ 7 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵੋਵੈਕਸ ਵੈਕਸੀਨ ਨੂੰ ਦਿੱਤੀ ਮਨਜ਼ੂਰੀ
Published on
----------- Advertisement -----------
----------- Advertisement -----------












