ਆਈਸੀਸੀ ਮਹਿਲਾ ਵਿਸ਼ਵ ਕੱਪ ਮਾਰਚ ਮਹੀਨੇ ਦੇ ਪਹਿਲੇ ਹਫਤੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 4 ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਦਾ ਪਹਿਲਾ ਮੈਚ ਨਿਊਜ਼ੀਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਨਿਊਜ਼ੀਲੈਂਡ ਵਿਖੇ ਖੇਡਿਆ ਜਾਵੇਗਾ। ਟੀਮ ਇੰਡੀਆ ਆਪਣਾ ਪਹਿਲਾ ਮੈਚ 6 ਮਾਰਚ ਨੂੰ ਪਾਕਿਸਤਾਨ ਨਾਲ ਖੇਡੇਗੀ।

ਕੋਰੋਨਾ ਮਹਾਮਾਰੀ ਦੇ ਕਾਰਨ ਆਈਸੀਸੀ ਨੇ ਮਹਿਲਾ ਵਿਸ਼ਵ ਕੱਪ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਨਵੇਂ ਨਿਯਮ ਮੁਤਾਬਕ ਜੇਕਰ ਕਿਸੇ ਟੀਮ ‘ਚ ਕੋਰੋਨਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ ਅਤੇ 11 ਖਿਡਾਰੀ ਪੂਰੇ ਨਹੀਂ ਹੁੰਦੇ ਹਨ ਤਾਂ ਉਹ ਟੀਮ 9 ਖਿਡਾਰੀਆਂ ਨਾਲ ਵੀ ਮੈਦਾਨ ‘ਤੇ ਉਤਰ ਸਕਦੀ ਹੈ।
ਆਈਸੀਸੀ ਮਹਿਲਾ ਵਨ ਡੇ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਇਨਾਮੀ ਰਾਸ਼ੀ ਲਗਭਗ ਦੁੱਗਣੀ ਹੋਵੇਗੀ। ਇਸ ਵਾਰ ਵਿਸ਼ਵ ਕੱਪ ਜੇਤੂ ਟੀਮ ਨੂੰ 1.32 ਮਿਲੀਅਨ ਅਮਰੀਕੀ ਡਾਲਰ (ਕਰੀਬ 10 ਕਰੋੜ ਰੁਪਏ) ਮਿਲਣਗੇ।












