October 11, 2026, 1:05 am
----------- Advertisement -----------
HomeNewsBreaking Newsਦੇਸ਼ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ ਦਾ JN.1 ਵੇਰੀਐਂਟ, ਜੈਪੁਰ...

ਦੇਸ਼ ‘ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ ਦਾ JN.1 ਵੇਰੀਐਂਟ, ਜੈਪੁਰ ‘ਚ ਇੱਕ ਮਹੀਨੇ ਦਾ ਬੱਚਾ ਸੰਕਰਮਿਤ

Published on

----------- Advertisement -----------

ਕੋਰੋਨਾ ਦਾ JN.1 ਵੇਰੀਐਂਟ ਭਾਰਤ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ 640 ਮਾਮਲੇ ਦਰਜ ਕੀਤੇ ਗਏ ਹਨ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2 ਹਜ਼ਾਰ 997 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ ਇਹ ਅੰਕੜਾ 2 ਹਜ਼ਾਰ 669 ਸੀ।
ਰਾਜਸਥਾਨ ਦੇ ਜੈਪੁਰ ਵਿੱਚ ਇੱਕ ਮਹੀਨੇ ਦਾ ਬੱਚਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਇਕੱਲੇ ਕੇਰਲ ਵਿੱਚ 2 ਹਜ਼ਾਰ 606 ਐਕਟਿਵ ਕੇਸ ਹਨ। ਇਹ ਦੇਸ਼ ਵਿੱਚ ਸਭ ਤੋਂ ਵੱਧ ਹੈ। ਇੱਥੇ 21 ਦਸੰਬਰ ਨੂੰ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ ਆਏ ਸਨ। ਇੱਕ ਮਰੀਜ਼ ਦੀ ਮੌਤ ਵੀ ਹੋ ਗਈ ਹੈ।
ਦੱਸ ਦਈਏ ਕਿ ਕਰਨਾਟਕ ਵਿੱਚ ਕੋਵਿਡ ਦੇ 105, ਮਹਾਰਾਸ਼ਟਰ ਵਿੱਚ 53 ਅਤੇ ਗੁਜਰਾਤ ਵਿੱਚ 32 ਕੇਸ ਹਨ। ਯੂਪੀ ਦੇ ਨੋਇਡਾ ਵਿੱਚ ਕਈ ਮਹੀਨਿਆਂ ਬਾਅਦ ਇੱਕ ਪਾਜ਼ੇਟਿਵ ਮਰੀਜ਼ ਮਿਲਿਆ ਹੈ। ਡਾਕਟਰ ਨੇ ਦੱਸਿਆ ਕਿ 54 ਸਾਲਾ ਮਰੀਜ਼ ਹਾਲ ਹੀ ਵਿੱਚ ਨੇਪਾਲ ਗਿਆ ਸੀ। ਉਹ ਗੁਰੂਗ੍ਰਾਮ, ਹਰਿਆਣਾ ਵਿੱਚ ਕੰਮ ਕਰਦਾ ਹੈ। ਗੁਜਰਾਤ ‘ਚ 8 ਸਾਲ ਦਾ ਬੱਚਾ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਗੁਜਰਾਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...