ਨਵੀਂ ਦਿੱਲੀ: ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2 ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 441 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 15.13% ਹੈ। ਕੁੱਲ ਐਕਟਿਵ ਕੇਸ 18 ਲੱਖ ਨੂੰ ਪਾਰ ਕਰ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 18 ਲੱਖ 23 ਹਜ਼ਾਰ 56 ਹੈ। ਮਹਾਰਾਸ਼ਟਰ ਅਤੇ ਕਰਨਾਟਕ ਨੇ ਚਿੰਤਾ ਵਧਾ ਦਿੱਤੀ ਹੈ, ਜਿੱਥੇ ਮਾਮਲੇ ਮੁੜ ਵਧੇ ਹਨ। ਹਾਲਾਂਕਿ ਦਿੱਲੀ ਵਿੱਚ ਮਾਮਲੇ ਘਟੇ ਹਨ।
----------- Advertisement -----------
ਭਾਰਤ ‘ਚ ਕੋਰੋਨਾ ਹੋਇਆ ਬੇਕਾਬੂ, 24 ਘੰਟਿਆਂ ‘ਚ ਕੋਰੋਨਾ ਦੇ 2 ਲੱਖ 82 ਹਜ਼ਾਰ ਤੋਂ ਵੱਧ ਮਾਮਲੇ ਦਰਜ
Published on
----------- Advertisement -----------












