June 26, 2026, 9:27 pm
----------- Advertisement -----------
HomeNewsCoronavirusਉੱਤਰੀ ਕੋਰੀਆ 'ਚ ਲੱਗਿਆ ਲੌਕਡਾਊਨ, 1,87,000 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ

ਉੱਤਰੀ ਕੋਰੀਆ ‘ਚ ਲੱਗਿਆ ਲੌਕਡਾਊਨ, 1,87,000 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ

Published on

----------- Advertisement -----------

ਉੱਤਰੀ ਕੋਰੀਆ ਵੀ ਕੋਰੋਨਾ ਦੀ ਲਪੇਟ ‘ਚ ਆ ਗਿਆ ਹੈ। ਉੱਤਰੀ ਕੋਰੀਆ ਵਿੱਚ 8 ਮਈ ਨੂੰ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਵੀਰਵਾਰ ਨੂੰ ਇਸਦੀ ਪੁਸ਼ਟੀ ਹੋਈ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਲੌਕਡਾਊਨ ਲਗਾ ਦਿੱਤਾ ਗਿਆ। ਸਰਕਾਰੀ ਮੀਡੀਆ ਦੇ ਅਨੁਸਾਰ, ਇਸ ਸਮੇਂ ਦੇਸ਼ ਵਿੱਚ 1,87,000 ਲੋਕਾਂ ਵਿੱਚ ‘ਬੁਖਾਰ’ ਦੇ ਲੱਛਣ ਪਾਏ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉੱਤਰੀ ਕੋਰੀਆ ‘ਚ ‘ਬੁਖਾਰ’ ਨਾਲ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋ ਇਕ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ।
ਕਿਮ ਜੋਂਗ ਨੂੰ ਪਹਿਲੀ ਵਾਰ ਵੀਰਵਾਰ ਨੂੰ ਕੋਰੋਨਾ ‘ਤੇ ਹੋਈ ਮੀਟਿੰਗ ਦੌਰਾਨ ਟੀਵੀ ‘ਤੇ ਮਾਸਕ ਪਹਿਨੇ ਦੇਖਿਆ ਗਿਆ। ਦੇਸ਼ ਵਿੱਚ ਵਾਇਰਸ ਨੂੰ ਕਾਬੂ ਕਰਨ ਲਈ ਵੱਧ ਤੋਂ ਵੱਧ ਐਮਰਜੈਂਸੀ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਕੰਮ ਵਾਲੀਆਂ ਥਾਵਾਂ ‘ਤੇ ਭੀੜ ਨਾ ਹੋਣ ਅਤੇ ਸਥਾਨਕ ਲਾਕਡਾਊਨ ਵਰਗੇ ਪ੍ਰੋਟੋਕੋਲ ਸ਼ਾਮਲ ਹਨ।
ਰਿਪੋਰਟਸ ਅਨੁਸਾਰ ਉੱਤਰੀ ਕੋਰੀਆ ਇਸ ਸਮੇਂ ਕੋਰੋਨਾ ਵਿਸਫੋਟ ਦੀ ਸਥਿਤੀ ਵਿੱਚ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ‘ਚ ਰਹਿਣ ਵਾਲੇ 2 .5 ਕਰੋੜ ਲੋਕਾਂ ਦੀ ਜਾਨ ਖਤਰੇ ‘ਚ ਹੈ, ਕਿਉਂਕਿ ਇੱਥੇ ਕਿਸੇ ਨੂੰ ਵੀ ਵੈਕਸੀਨ ਨਹੀਂ ਲੱਗੀ ਹੋਈ ਅਤੇ ਨਾ ਹੀ ਉਨ੍ਹਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇੱਥੇ ਫੈਲਣ ਵਾਲਾ ਬੁਖਾਰ ਅਸਲ ਵਿੱਚ ਕੋਰੋਨਾ ਦਾ ਇੱਕ ਓਮੀਕਰੋਨ ਰੂਪ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...