ਲੁਧਿਆਣਾ: ਪੰਜਾਬ ‘ਚ ਚੋਣ ਰੈਲੀਆਂ ਤੋਂ ਪਹਿਲਾਂ ਹੀ ਕੋਰੋਨਾ ਧਮਾਕਾ ਹੋਇਆ ਹੈ। ਕੋਰੋਨਾ ਵਾਇਰਸ ਨਾਲ ਸੂਬੇ ‘ਚ ਹਾਲਾਤ ਬਹੁਤ ਖਰਾਬ ਹੁੰਦੇ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਇੱਥੇ ਵੀ ਇਸ ਵਾਇਰਸ ਨੇ ਪ੍ਰਸ਼ਾਸਨ ਨੂੰ ਚਿੰਤਾ ‘ਚ ਪਾ ਦਿੱਤਾ ਹੈ। ਸ਼ੁੱਕਰਵਾਰ ਨੂੰ ਵੀ ਜ਼ਿਲ੍ਹਾ ‘ਚ ਵੱਡਾ ਕੋਰੋਨਾ ਧਮਾਕਾ ਹੋਇਆ ਹੈ। ਸ਼ੁੱਕਰਵਾਰ ਨੂੰ ਪਹਿਲੀ ਵਾਰ ਇੱਕ ਦਿਨ ਵਿੱਚ ਸਭ ਤੋਂ ਵੱਧ 2007 ਸੰਕਰਮਿਤ ਪਾਏ ਗਏ, ਜਦੋਂ ਕਿ 9 ਮਰੀਜ਼ਾਂ ਦੀ ਮੌਤ ਹੋ ਗਈ।

2007 ਪਾਜ਼ੇਟਿਵ ਮਰੀਜ਼ਾਂ ਵਿੱਚੋਂ 1808 ਲੁਧਿਆਣਾ ਅਤੇ 199 ਹੋਰ ਜ਼ਿਲ੍ਹਿਆਂ ਦੇ ਹਨ। ਇਸ ਤੋਂ ਪਹਿਲਾਂ 9 ਮਈ 2021 ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 1880 ਮਰੀਜ਼ ਪਾਏ ਗਏ ਸਨ ਅਤੇ 22 ਦੀ ਮੌਤ ਹੋ ਗਈ ਸੀ। 2007 ਮਰੀਜ਼ ਪਾਜ਼ੇਟਿਵ ਆਉਣ ਕਾਰਨ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਸੀ। ਉਹ ਵੀ ਅਜਿਹੇ ਸਮੇਂ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ। ਇਨ੍ਹਾਂ ਡਰਾਉਣੇ ਅੰਕੜਿਆਂ ਦੇ ਬਾਵਜੂਦ ਜਨਤਾ ਅਜੇ ਵੀ ਗੰਭੀਰ ਨਹੀਂ ਹੈ।











