November 23, 2026, 12:08 pm
----------- Advertisement -----------
HomeNewsBreaking Newsਦਿੱਲੀ 'ਚ ਵਧੇ ਕੋਰੋਨਾ ਕੇਸ, ਲਾਈਆਂ ਨਵੀਆਂ ਪਾਬੰਦੀਆਂ

ਦਿੱਲੀ ‘ਚ ਵਧੇ ਕੋਰੋਨਾ ਕੇਸ, ਲਾਈਆਂ ਨਵੀਆਂ ਪਾਬੰਦੀਆਂ

Published on

----------- Advertisement -----------

ਨਵੀਂ ਦਿੱਲੀ, 11 ਜਨਵਰੀ 2022 – ਰਾਜਧਾਨੀ ਦਿੱਲੀ ਵਿੱਚ ਕੋਰੋਨਾ ਅਤੇ Omicron ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਨਫੈਕਸ਼ਨ ਦੀ ਦਰ ਵੀ 25 ਫੀਸਦੀ ਤੱਕ ਵਧ ਗਈ ਹੈ। ਇਸ ਦੌਰਾਨ ਦਿੱਲੀ ਵਿੱਚ ਵੀ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਦਿੱਲੀ ਵਿੱਚ ਸਾਰੇ ਨਿੱਜੀ ਦਫਤਰ ਬੰਦ ਰਹਿਣਗੇ, ਉਹਨਾਂ ਨੂੰ ਛੱਡ ਕੇ ਜੋ ਛੋਟ ਪ੍ਰਾਪਤ ਸ਼੍ਰੇਣੀ ਦੇ ਅਧੀਨ ਆਉਂਦੇ ਹਨ। ਸਾਰੇ ਦਫ਼ਤਰੀ ਕੰਮ ਘਰ ਤੋਂ ਕੀਤੇ ਜਾਣਗੇ। ਇਸ ਤੋਂ ਬਿਨਾ ਸਾਰੇ ਰੈਸਟੋਰੈਂਟ ਅਤੇ ਬਾਰ ਵੀ ਬੰਦ ਰਹਿਣਗੇ ਸਿਰਫ ਟੇਕਵੇਅ ਦੀ ਇਜਾਜ਼ਤ ਹੈ

ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨੇ ਦਿੱਲੀ ‘ਚ ਵਧਦੇ ਕੋਰੋਨਾ ਨੂੰ ਲੈ ਕੇ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਨਾਲ ਬੈਠਕ ਕੀਤੀ। ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਜਿਸ ਵਿੱਚ ਰੈਸਟੋਰੈਂਟ ਅਤੇ ਬਾਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੜ੍ਹੋ ਹੁਣ ਕਿਹੜੀਆਂ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ?

  • ਰੈਸਟੋਰੈਂਟ ਅਤੇ ਬਾਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਲੋਕ ਇੱਥੇ ਬੈਠ ਕੇ ਖਾਣਾ ਨਹੀਂ ਖਾ ਸਕਦੇ ਹਨ। ਹਾਲਾਂਕਿ ਆਨਲਾਈਨ ਡਿਲੀਵਰੀ ਜਾਰੀ ਰਹੇਗੀ। ਪਹਿਲਾਂ ਰੈਸਟੋਰੈਂਟਾਂ ਅਤੇ ਬਾਰਾਂ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ।
  • ਹਫਤਾਵਾਰੀ ਬਜ਼ਾਰਾਂ ਬਾਰੇ ਵੀ ਫੈਸਲਾ ਲਿਆ ਗਿਆ ਹੈ। ਹੁਣ ਇੱਕ ਹਫ਼ਤੇ ਵਿੱਚ ਬਦਲਵੇਂ ਰੂਪ ਵਿੱਚ ਇੱਕ ਜ਼ੋਨ ਵਿੱਚ ਸਿਰਫ਼ ਇੱਕ ਹਫ਼ਤਾਵਾਰੀ ਮੰਡੀ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਬਾਜ਼ਾਰ ਵਿੱਚ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹਫਤਾਵਾਰੀ ਬਾਜ਼ਾਰਾਂ ‘ਤੇ ਕੋਈ ਪਾਬੰਦੀ ਨਹੀਂ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਵਿੱਚ ਕੇਜਰੀਵਾਲ ਨਵੀਆਂ ਪਾਬੰਦੀਆਂ ਬਾਰੇ ਵੀ ਕਹਿ ਸਕਦੇ ਹਨ। ਹਾਲਾਂਕਿ, ਇਸਦਾ ਦਾਇਰਾ ਘੱਟ ਹੈ। ਕਿਉਂਕਿ ਇਸ ਤੋਂ ਪਹਿਲਾਂ ਕੇਜਰੀਵਾਲ ਖੁਦ ਲਾਕਡਾਊਨ ਲਗਾਉਣ ਦੇ ਮਾਮਲੇ ਨੂੰ ਰੱਦ ਕਰ ਚੁੱਕੇ ਹਨ। ਪਰ ਜੇਕਰ ਸੰਕਰਮਣ ਦੀ ਦਰ ਵਧਦੀ ਹੈ, ਤਾਂ ਲਾਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...