October 11, 2026, 5:44 am
----------- Advertisement -----------
HomeNewsBreaking Newsਮਹਾਰਾਸ਼ਟਰ 'ਚ ਲੱਗਿਆ ਰਾਤ ਦਾ ਕਰਫਿਊ, 15 ਫਰਵਰੀ ਤੱਕ ਸਕੂਲ ਬੰਦ

ਮਹਾਰਾਸ਼ਟਰ ‘ਚ ਲੱਗਿਆ ਰਾਤ ਦਾ ਕਰਫਿਊ, 15 ਫਰਵਰੀ ਤੱਕ ਸਕੂਲ ਬੰਦ

Published on

----------- Advertisement -----------

ਮਹਾਰਾਸ਼ਟਰ, 9 ਜਨਵਰੀ 2022 – ਮਹਾਰਾਸ਼ਟਰ ਵਿੱਚ ਲਗਾਤਾਰ ਦੂਜੇ ਦਿਨ 40 ਹਜ਼ਾਰ ਤੋਂ ਵੱਧ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ 41,434 ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 13 ਮਰੀਜ਼ਾਂ ਦੀ ਮੌਤ ਵੀ ਦਰਜ ਕੀਤੀ ਗਈ ਹੈ।

ਜਿਸ ਤੋਂ ਬਾਅਦ ਮਹਾਰਾਸ਼ਟਰ ਨੇ ਸਖਤੀ ਕਰਦਿਆਂ ਸੂਬੇ ‘ਚ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਸਰਕਾਰ ਵੱਲੋਂ ਸੂਬੇ ‘ਚ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਜ ਭਰ ਵਿੱਚ ਰਾਤ ਦਾ ਕਰਫਿਊ ਲਾਗੂ ਰਹੇਗਾ। ਨਾਲ ਹੀ 15 ਫਰਵਰੀ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਕੋਚਿੰਗ ਕਲਾਸਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਵੇਂ ਨਿਯਮ 10 ਜਨਵਰੀ ਦੀ ਅੱਧੀ ਰਾਤ 12 ਤੋਂ ਲਾਗੂ ਹੋ ਜਾਣਗੇ। ਹਾਲਾਂਕਿ ਸਰਕਾਰ ਨੇ ਫਿਲਹਾਲ ਮੁੰਬਈ ਲੋਕਲ ਟਰੇਨ ਦੇ ਸਫਰ ‘ਤੇ ਕੋਈ ਪਾਬੰਦੀ ਨਹੀਂ ਲਗਾਈ ਹੈ।

ਸਰਕਾਰ ਨੇ ਹੋਰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਵੇਂ ਕਿ ਵਿਆਹ ਸਮਾਗਮ ਵਿੱਚ ਵੱਧ ਤੋਂ ਵੱਧ 50 ਲੋਕ ਅਤੇ ਅੰਤਿਮ ਸਸਕਾਰ ਵਿੱਚ ਵੱਧ ਤੋਂ ਵੱਧ 20 ਲੋਕ ਸ਼ਾਮਲ ਹੋ ਸਕਣਗੇ। ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ 50 ਲੋਕ ਹਿੱਸਾ ਲੈ ਸਕਣਗੇ। ਸੂਬੇ ਵਿੱਚ ਜਨਤਕ ਮੈਦਾਨ, ਬਗੀਚੇ ਅਤੇ ਸੈਰ-ਸਪਾਟਾ ਸਥਾਨ, ਮਨੋਰੰਜਨ ਪਾਰਕ, ​​ਅਜਾਇਬ ਘਰ, ਚਿੜੀਆਘਰ ਬੰਦ ਕਰ ਦਿੱਤੇ ਗਏ ਹਨ।

ਸੂਬੇ ਵਿੱਚ ਸਵੀਮਿੰਗ ਪੂਲ, ਸਪਾ, ਬਿਊਟੀ ਸੈਲੂਨ ਅਤੇ ਜਿੰਮ ਬੰਦ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਵਾਲ ਕੱਟਣ ਵਾਲੇ ਸੈਲੂਨ ਸਿਰਫ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਇਹ ਸੈਲੂਨ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਬੰਦ ਰੱਖਣੇ ਪੈਣਗੇ। ਸਿਨੇਮਾਘਰ ਅਤੇ ਨਿੱਜੀ ਦਫਤਰ ਸਿਰਫ 50 ਫੀਸਦੀ ਸਮਰੱਥਾ ਨਾਲ ਹੀ ਖੋਲ੍ਹੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...