October 3, 2026, 8:44 am
----------- Advertisement -----------
HomeNewsBreaking Newsਉੱਚ ਪੱਧਰੀ ਮੀਟਿੰਗ ਤੋਂ ਬਾਅਦ ਪ੍ਰਾਈਵੇਟ ਲੈਬ ਦੀ ਜਾਂਚ ਦੇ ਹੁਕਮ, ਮਾਮਲਾ...

ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪ੍ਰਾਈਵੇਟ ਲੈਬ ਦੀ ਜਾਂਚ ਦੇ ਹੁਕਮ, ਮਾਮਲਾ ਯਾਤਰੀਆਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਦਾ

Published on

----------- Advertisement -----------

ਅੰਮ੍ਰਿਤਸਰ, 8 ਜਨਵਰੀ 2022 – ਇਟਲੀ ਤੋਂ ਇੱਕ ਚਾਰਟਰਡ ਫਲਾਈਟ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ‘ਤੇ ਦੁਬਾਰਾ ਉਤਰੀ। ਫਲਾਈਟ ਵਿੱਚ ਆਏ 285 ਯਾਤਰੀਆਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 172 ਯਾਤਰੀਆਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸ਼ੁੱਕਰਵਾਰ ਨੂੰ ਹਵਾਈ ਅੱਡੇ ਤੋਂ ਭੱਜਣ ਵਾਲੇ ਯਾਤਰੀਆਂ ਦੀ ਨਿੱਜੀ ਲੈਬ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਏਅਰਪੋਰਟ ‘ਤੇ ਲੈਬ ਟੈਸਟਿੰਗ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਫਿਲਹਾਲ ਸਿਵਲ ਸਰਜਨ ਨੇ ਏਅਰਪੋਰਟ ‘ਤੇ ਚੱਲ ਰਹੀ ਪ੍ਰਾਈਵੇਟ ਲੈਬ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਅੰਮ੍ਰਿਤਸਰ ਹਵਾਈ ਅੱਡੇ ਉਤੇ ਆਈ ਰੋਮ ਤੋਂ ਆਈ ਫਲਾਈਟ ਵਿਚੋਂ 172 ਯਾਤਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਨੇ ਹਵਾਈ ਅੱਡੇ ਉਤੇ ਕੰਮ ਕਰਦੀ ਪ੍ਰਾਈਵੇਟ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ 285 ਯਾਤਰੀਆਂ ਵਿਚੋਂ 172 ਦੇ ਕਰੋਨਾ ਪਾਜ਼ੀਟਿਵ ਆਉਣਾ ਲੈਬ ਦੇ ਕੰਮ ਉਤੇ ਸਵਾਲ ਖੜਾ ਕਰਦਾ ਹੈ ਅਤੇ ਲਗਾਤਾਰ ਦੂਸਰੇ ਦਿਨ ਇੰਨੇ ਵਿਅਕਤੀਆਂ ਦਾ ਨਤੀਜਾ ਪਾਜ਼ੀਟਿਵ ਆਉਣ ਕਾਰਨ ਜਿੱਥੇ 75 ਵਿਅਕਤੀਆਂ ਦੇ ਮੁੜ ਟੈਸਟ ਕੀਤੇ ਜਾ ਰਹੇ ਹਨ, ਉਥੇ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਇਸ ਬਾਬਤ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਲੈਬ ਦੀ ਜਾਂਚ ਕਰਨ ਲਈ ਕਿਹਾ ਹੈ।

ਅੰਮ੍ਰਿਤਸਰ ਹਵਾਈ ਅੱਡੇ ‘ਤੇ 172 ਮਰੀਜ਼ਾਂ ਦੇ ਸਕਾਰਾਤਮਕ ਟੈਸਟ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ, ਏਅਰਪੋਰਟ ਅਥਾਰਟੀ ਅਤੇ ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਹੋਈ। ਹਵਾਈ ਅੱਡੇ ’ਤੇ ਹੋਈ ਇਸ ਮੀਟਿੰਗ ’ਚ ਤਿੰਨੋਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਜਾਂਚ ਕੀਤੀ ਜਾ ਰਹੀ ਲੈਬ ਦੇ ਕੰਮਕਾਜ ’ਤੇ ਸ਼ੱਕ ਹੋਇਆ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਏਅਰਪੋਰਟ ਦੇ ਅੰਦਰ ਜਾਂਚ ਕਰ ਰਹੀ ਕ੍ਰਿਸ਼ਨਾ ਪ੍ਰਾਈਵੇਟ ਲੈਬ ਦੀ ਜਾਂਚ ਦੇ ਹੁਕਮ ਦਿੱਤੇ। ਸਿਹਤ ਵਿਭਾਗ ਇਸ ਸ਼ੰਕੇ ਨੂੰ ਦੂਰ ਕਰਨਾ ਚਾਹੁੰਦਾ ਹੈ ਕਿ ਕੀ ਅੰਮ੍ਰਿਤਸਰ ਵਿੱਚ ਜਾਂਚ ਕਰ ਰਹੀ ਪ੍ਰਾਈਵੇਟ ਲੈਬ ਵਿੱਚ ਤਾਂ ਨੀ ਕੋਈ ਗੜਬੜੀ ਹੋਈ।

ਹਵਾਈ ਅੱਡੇ ਦੇ ਡਾਇਰੈਕਟਰ ਵੀਕੇ ਸੇਠ ਅਨੁਸਾਰ 75 ਮਰੀਜ਼ਾਂ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਰਿਪੋਰਟ ਦੇਰ ਰਾਤ ਤੱਕ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਇਟਲੀ ਤੋਂ ਆਈ ਫਲਾਈਟ ਦੇ 179 ਯਾਤਰੀਆਂ ‘ਚੋਂ 125 ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਤੋਂ ਬਾਅਦ ਯਾਤਰੀਆਂ ਨੇ ਹਵਾਈ ਅੱਡੇ ‘ਤੇ ਕਾਫੀ ਹੰਗਾਮਾ ਕੀਤਾ ਅਤੇ ਸੰਸਥਾਗਤ ਤੌਰ ‘ਤੇ ਆਈਸੋਲੇਟ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ।

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਏਅਰਪੋਰਟ ਅਤੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਭੱਜਣ ਵਾਲੇ 12 ਯਾਤਰੀਆਂ ‘ਚੋਂ 2 ਦੇ ਟੈਸਟ ਪ੍ਰਾਈਵੇਟ ਲੈਬਾਂ ਤੋਂ ਕਰਵਾਏ ਗਏ ਹਨ। ਉਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਦੇ ਅੰਦਰ ਚੱਲ ਰਹੀ ਲੈਬ ‘ਤੇ ਸਵਾਲ ਖੜ੍ਹੇ ਹੋਏ ਹਨ। ਅਜੇ ਤੱਕ ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਨੂੰ ਤਿਆਰ ਨਹੀਂ ਹੈ।

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਏਅਰਪੋਰਟ ਅਤੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਫ਼ਰਾਰ ਹੋਏ 12 ਮਰੀਜ਼ਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਗੱਲ ਕਰ ਰਿਹਾ ਸੀ। ਹੁਣ ਸਥਿਤੀ ਬਦਲਦੀ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਸਾਰੇ ਮਰੀਜ਼ਾਂ ਨੂੰ ਘਰ ਵਿੱਚ ਆਈਸੋਲੇਟ ਕਰਨ ਲਈ ਸਹਿਮਤੀ ਦਿੱਤੀ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਵੱਖ-ਵੱਖ ਕਮਰਿਆਂ ਵਿੱਚ ਸਿਰਫ਼ ਤਿੰਨ ਮਰੀਜ਼, ਜਿਨ੍ਹਾਂ ਦੇ ਘਰ ਵਿੱਚ ਵੱਖਰਾ ਬਾਥਰੂਮ ਨਹੀਂ ਸੀ, ਨੂੰ ਦਾਖਲ ਕਰਵਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...