ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ, ਰੋਪੜ ਅਤੇ ਮੋਹਾਲੀ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੂੰ ਲੈਵਲ-3 ‘ਤੇ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਸੀ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਸਨ। ਇਸ ਤੋਂ ਇਲਾਵਾ 53 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 666 ਹੈ।
ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਦੀ ਰਫਤਾਰ ਵਧਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਨੂੰ ਅਗਾਊਂ ਤਿਆਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਹਸਪਤਾਲਾਂ ‘ਚ ਮੌਕ ਡਰਿੱਲ ਕਰਵਾਈ ਗਈ ਹੈ। ਇਸ ਵਾਰ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਆਕਸੀਜਨ ਪਲਾਂਟ ਲਗਾਏ ਗਏ ਹਨ। ਅੱਜ ਇਸ ਮੌਕ ਡਰਿੱਲ ਦੌਰਾਨ ਇਨ੍ਹਾਂ ਦੀ ਜਾਂਚ ਵੀ ਕੀਤੀ ਗਈ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਅਤੇ ਡਾਕਟਰਾਂ ਵੱਲੋਂ ਬਾਕਾਇਦਾ ਪੀ.ਪੀ ਕਿੱਟਾਂ ਪਾ ਕੇ ਮੌਕ ਡਰਿੱਲ ਕਰਵਾਈ ਗਈ
----------- Advertisement -----------
ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, 24 ਘੰਟਿਆਂ ‘ਚ 5 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
Published on
----------- Advertisement -----------
----------- Advertisement -----------












