ਮੁਹਾਲੀ ਪੁਲਿਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ੍ਹ ਨਾਭਾ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸ ਸਿਟੀ-2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ-106 ਮੁਹਾਲੀ, ਜਿਨ੍ਹਾਂ ਖ਼ਿਲਾਫ਼ ਥਾਣਾ ਸੋਹਾਣਾ ਵਿਚ 25 ਮੁਕੱਦਮੇ ਦਰਜ ਹਨ, ਨੂੰ ਨਵੀਂ ਜੇਲ੍ਹ ਨਾਭਾ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਥਾਣਾ ਸੋਹਾਣਾ ਦੇ 25 ਮੁਕੱਦਮਿਆਂ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲ਼ੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਜੋੜੇ ਵੱਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲਿਸ ਵੱਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
----------- Advertisement -----------
ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
Published on
----------- Advertisement -----------