February 12, 2026, 10:01 pm
----------- Advertisement -----------
HomeNewsBreaking Newsਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ...

ਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

Published on

----------- Advertisement -----------

ਬਠਿੰਡਾ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਮਹਿਲਾ ਨਾਲ ਜਬਰ-ਜ਼ਨਾਹ ਕਰਨ ਦੇ ਇਲਜ਼ਾਮ ਹੇਠ ਉਸ ਸਮੇਂ ਦੇ ਸੀਆਈਏ ਸਟਾਫ ਦੇ ਏਐੱਸਆਈ ਗੁਰਵਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2021 ਦਾ ਹੈ ਜੋ ਬਠਿੰਡਾ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ।

ਪੀੜਤ ਨੇ ਦੱਸਿਆ ਸੀ ਕਿ ਉਕਤ ਥਾਣੇਦਾਰ ਉਸ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਸੀ ਪਰ ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ 6 ਮਈ 2021 ਨੂੰ ਵਕਤ ਏਐਸਆਈ ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਸਦੇ ਪੁੱਤਰ ਮਨਪ੍ਰੀਤ ਸਿੰਘ ਖਿਲਾਫ ਐਨਡੀਪੀਐਸ ਦਾ ਝੂਠਾ ਕੇਸ ਦਰਜ ਕਰ ਦਿੱਤਾ ਅਤੇ ਘਰ ਵਿੱਚ ਪਏ ਪੈਸੇ ਚੁੱਕ ਕੇ ਲੈ ਗਏ।

ਪੀੜਤ ਨੇ ਦੱਸਿਆ ਕਿ ਉਕਤ ਏਐਸਆਈ ਨੇ ਫੋਨ ਕਰਕੇ ਕਿਹਾ ਕਿ ਉਹ ਉਸ ਦੇ ਪੁੱਤਰ ਨੂੰ ਕਾਰਵਾਈ ਤੋਂ ਬਚਾ ਸਕਦਾ ਹੈ। ਪੀੜਤ ਨੇ ਦੱਸਿਆ ਸੀ ਕਿ 10 ਮਈ ਨੂੰ ਗੁਰਵਿੰਦਰ ਸਿੰਘ ਨੇ ਗੱਡੀ ਵਿੱਚ ਹੀ ਉਸ ਨਾਲ ਜਬਰ ਜ਼ਨਾਹ ਕੀਤਾ। ਇਸ ਤੋਂ ਬਾਅਦ ਉਕਤ ਏਐਸਆਈ ਨੇ ਬਲੈਕਮੇਲ ਕਰਦਿਆਂ ਅਗਲੇ ਦਿਨ ਘਰ ਆਉਣ ਬਾਰੇ ਕਿਹਾ ਪਰ ਉਸ ਵੱਲੋਂ ਮਨਾ ਕਰਨ ਦੇ ਬਾਵਜੂਦ ਉਸਨੇ ਆਪਣੀ ਜਿੱਦ ਫੜੀ ਰੱਖੀ। 11 ਮਈ 2021 ਦੀ ਰਾਤ ਨੂੰ ਉਕਤ ਥਾਣੇਦਾਰ ਮਹਿਲਾ ਦੇ ਘਰ ਪੁੱਜ ਗਿਆ। ਇਸ ਦੀ ਭਿਣਕ ਪੈਂਦਿਆਂ ਹੀ ਉਸ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਪੀੜਤ ਧਿਰ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਇਸ ਕੇਸ ਦੀ ਪੈਰਵਾਈ ਕੀਤੀ। ਅਡੀਸ਼ਨਲ ਸੈਸ਼ਨ ਜੱਜ ਰਜੇਸ਼ ਕੁਮਾਰ ਦੀ ਅਦਾਲਤ ਵਿੱਚ ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਨੇ ਪੀੜਤ ਮਹਿਲਾ ਦਾ ਪੱਖ ਤੱਥਾਂ ਸਮੇਤ ਅਦਾਲਤ ਅੱਗੇ ਰੱਖ ਕੇ ਮੁਲਜ਼ਮ ਨੂੰ ਉਮਰ ਕੈਦ ਦੀ ਸਜ਼ਾ ਕਰਨ ਦੀ ਮੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟੈਚੀ ‘ਚੋਂ ਮਿਲੀ ਕੁੜੀ ਦੀ ਲਾ/ਸ਼ ਮਾਮਲੇ ‘ਚ ਵੱਡਾ ਖੁਲਾਸਾ, ਦੋਸਤ ਨਾਲ ਰਹਿੰਦੀ ਸੀ ਕੁੜੀ

ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ...

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ...

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਅੱਜ ‘ਭਾਰਤ ਬੰਦ’, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ...

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

*ਚੰਡੀਗੜ੍ਹ, 11 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 10 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...