November 18, 2026, 3:06 am
----------- Advertisement -----------
HomeNewsBreaking Newsਖ਼ਤਰਨਾਕ ਹੋਇਆ ਕੋਰੋਨਾ ,ਇੱਕ ਹਫ਼ਤੇ 'ਚ 7 ​​ਮੌ.ਤਾਂ, ਕੀ ਲੱਗ ਸਕਦਾ ਲੌਕਡਾਊਨ...

ਖ਼ਤਰਨਾਕ ਹੋਇਆ ਕੋਰੋਨਾ ,ਇੱਕ ਹਫ਼ਤੇ ‘ਚ 7 ​​ਮੌ.ਤਾਂ, ਕੀ ਲੱਗ ਸਕਦਾ ਲੌਕਡਾਊਨ ?

Published on

----------- Advertisement -----------

ਭਾਰਤ ਵਿੱਚ ਇੱਕ ਵਾਰ ਫਿਰ ਕੋਵਿਡ-19 ਦੇ ਮਾਮਲੇ ਵੱਧ ਰਹੇ ਹਨ। ਜਿਸ ਕਾਰਨ ਸਿਹਤ ਵਿਭਾਗ ਅਤੇ ਸਰਕਾਰ ਦੀ ਚਿੰਤਾ ਵਧ ਗਈ ਹੈ। ਖਾਸ ਕਰਕੇ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਤਿਰੂਵਨੰਤਪੁਰਮ ਵਰਗੇ ਮਹਾਨਗਰਾਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਮੌਜੂਦਾ ਸਥਿਤੀ ਵਿੱਚ ਕੋਵਿਡ ਦੇਸ਼ ਦੇ 20 ਰਾਜਾਂ ਵਿੱਚ ਫੈਲ ਗਿਆ ਹੈ ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 1010 ਤੱਕ ਪਹੁੰਚ ਗਈ ਹੈ। ਹੁਣ ਤੱਕ ਕੇਰਲ ਵਿੱਚ ਕੋਰੋਨਾ ਕਾਰਨ 7 ਮੌਤਾਂ ਹੋ ਚੁੱਕੀਆਂ ਹਨ।

ਕੇਰਲ ਵਿੱਚ ਸਭ ਤੋਂ ਵੱਧ ਮਾਮਲੇ

ਕੇਰਲ ਵਿੱਚ ਹੁਣ ਤੱਕ ਸਭ ਤੋਂ ਵੱਧ 430 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਰਾਜ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਬਹੁਤ ਸਾਰੇ ਮਰੀਜ਼ ਅਜਿਹੇ ਹਨ ਜੋ ਹਾਲ ਹੀ ਵਿੱਚ ਵਿਦੇਸ਼ ਯਾਤਰਾ ਤੋਂ ਵਾਪਸ ਆਏ ਹਨ। ਰਾਜ ਵਿੱਚ ਹੁਣ ਤੱਕ 2 ਮੌਤਾਂ ਵੀ ਹੋਈਆਂ ਹਨ, ਜਦੋਂ ਕਿ ਮਹਾਰਾਸ਼ਟਰ ਵਿੱਚ ਕੋਵਿਡ ਕਾਰਨ 4 ਲੋਕਾਂ ਦੀ ਜਾਨ ਗਈ ਹੈ। ਇਸ ਤਰ੍ਹਾਂ ਪਿਛਲੇ ਇੱਕ ਹਫ਼ਤੇ ਵਿੱਚ ਦੇਸ਼ ਭਰ ਵਿੱਚ ਕੁੱਲ 7 ਲੋਕਾਂ ਦੀ ਮੌਤ ਹੋ ਗਈ ਹੈ।

ਨਵਾਂ ਵੈਂਰੀਐਂਟ ਘੱਟ ਗੰਭੀਰ ਹੈ, ਪਰ ਚੌਕਸੀ ਜ਼ਰੂਰੀ 

INSACOG (Indian SARS-CoV-2 Genomics Consortium) ਦੇ ਅਨੁਸਾਰ ਮੌਜੂਦਾ ਸਮੇਂ ‘ਚ ਜੋ ਵੈਂਰੀਐਂਟ ਸਾਹਮਣੇ ਆ ਰਹੇ ਹਨ ,ਉਹ ਓਮੀਕਰੋਨ ਦੇ ਸਬ-ਵੈਂਰੀਐਂਟ ਹਨ – JN.1 ਅਤੇ LF.7 ਨਾਲ ਸਭ ਤੋਂ ਵੱਧ ਮਰੀਜ਼ ਸੰਕਰਮਿਤ ਪਾਏ ਜਾ ਰਹੇ ਹਨ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰੂਪ ਪਹਿਲਾਂ ਨਾਲੋਂ ਘੱਟ ਗੰਭੀਰ ਹਨ ਅਤੇ ਜ਼ਿਆਦਾਤਰ ਹੋਮ ਆਈਸੋਲੇਸ਼ਨ ਵਿੱਚ ਠੀਕ ਹੋ ਰਹੇ ਹਨ।

ਕੀ ਸੱਚਮੁੱਚ ਲੱਗ ਸਕਦਾ ਹੈ ਲੌਕਡਾਊਨ ?

ਸੋਸ਼ਲ ਮੀਡੀਆ ‘ਤੇ ਲੌਕਡਾਊਨ ਬਾਰੇ ਅਟਕਲਾਂ ਜ਼ੋਰਾਂ ‘ਤੇ ਹਨ ਪਰ ਫਿਲਹਾਲ ਇਸ ਗੱਲ ਦਾ ਕੋਈ ਸੰਕੇਤ ਨਹੀਂ ਹੈ ਕਿ ਸਰਕਾਰ ਲੌਕਡਾਊਨ ਲਗਾਉਣ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਜਦੋਂ ਮੌਤ ਦਰ ਖ਼ਤਰਨਾਕ ਤੌਰ ‘ਤੇ ਵੱਧ ਜਾਂਦੀ ਹੈ ਅਤੇ ਸਥਿਤੀ ਕਾਬੂ ਤੋਂ ਬਾਹਰ ਹੋ ਜਾਂਦੀ ਹੈ ਤਾਂ ਲੌਕਡਾਊਨ ਵਰਗੇ ਸਖ਼ਤ ਉਪਾਅ ਕੀਤੇ ਜਾਂਦੇ ਹਨ। ਇਸ ਵੇਲੇ ਲਾਗ ਦੇ ਮਾਮਲੇ ਜ਼ਰੂਰ ਵੱਧ ਰਹੇ ਹਨ ਪਰ ਗੰਭੀਰਤਾ ਅਤੇ ਮੌਤ ਦਰ ਇਸ ਵੇਲੇ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...