September 12, 2026, 9:49 pm
----------- Advertisement -----------
HomeNewsBreaking Newsਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

Published on

----------- Advertisement -----------

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਜਲੰਧਰ ਪੁਲਿਸ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ। ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਦੀ ਹੈ।

ਕਤਲ ਦੀ ਵਜ੍ਹਾ ਅਜੇ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਦੋਵਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਹਨ। ਮੁਲਜ਼ਮ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਕਤਲ ਦਾ ਪਤਾ ਲੱਗਦੇ ਹੀ ਅਵਤਾਰ ਨਗਰ ਵਿਚ ਲੋਕ ਇਕੱਠੇ ਹੋ ਗਏ। ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਮ੍ਰਿਤਕਾਂ ਦੀ ਪਛਾਣ ਅਯੁੱਧਿਆ ਪ੍ਰਕਾਸ਼ ਤੇ ਸਰਿਤਾ ਵਜੋਂ ਹੋਈ ਹੈ। ਮੁਲਜ਼ਮ ਨਸ਼ੇ ਦਾ ਆਦੀ ਸੀ ਤੇ ਨਸ਼ੇ ਲਈ ਹਰ ਰੋਜ਼ ਪੈਸੇ ਮੰਗਦਾ ਸੀ। ਜਦੋਂ ਪਿਤਾ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਸਵੇਰੇ 10 ਵਜੇ ਬੱਚਿਆਂ ਦੇ ਸਕੂਲ ਜਾਣ ਦੇ ਬਾਅਦ ਦੋਵਾਂ ਦਾ ਕਤਲ ਕਰ ਦਿੱਤਾ।

ਜਾਣਕਾਰੀ ਮੁਤਾਬਕ ਮੁਲਜ਼ਮ ਦੇ ਚਾਰ ਬੱਚੇ ਹਨ ਤੇ ਉਨ੍ਹਾਂ ਦੀ ਉਮਰ 10 ਤੋਂ 15 ਸਾਲ ਦੇ ਕਰੀਬ ਹੈ। ਸਵੇਰੇ 10 ਵਜੇ ਬੱਚੇ ਸਕੂਲ ਚਲੇ ਗਏ ਸਨ। ਇਸ ਦੌਰਾਨ ਘਰ ਵਿਚ ਝਗੜਾ ਹੋਇਆ। ਦੁਪਹਿਰ ਵਿਚ ਬੱਚੇ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ। ਅੰਦਰ ਮਾਂ ਤੇ ਦਾਦੇ ਦੀਆਂ ਲਾਸ਼ਾਂ ਪਈਆਂ ਸਨ। ਬੱਚਿਆਂ ਦੇ ਸੋਰ ਪਾਉਣ ‘ਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...