ਵਨਡੇ ਵਿਸ਼ਵ ਕੱਪ 2023 ਦੇ 43ਵੇਂ ਮੈਚ ‘ਚ ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟ੍ਰੇਲੀਆ ਦੀ ਇਹ ਲਗਾਤਾਰ ਸੱਤਵੀਂ ਜਿੱਤ ਹੈ।
ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 50 ਓਵਰਾਂ ‘ਚ ਅੱਠ ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ ਅਤੇ ਆਸਟ੍ਰੇਲੀਆ ਨੂੰ 307 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਆਸਟ੍ਰੇਲੀਆ ਨੇ 44.4 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਿਲ ਕਰ ਲਿਆ।












