June 10, 2026, 4:10 pm
----------- Advertisement -----------
HomeNewsCricket World Cup 2023ਟੀਮ ਇੰਡੀਆ ਨੂੰ ਵੱਡਾ ਝਟਕਾ; ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਹੋਏ ਬਾਹਰ

ਟੀਮ ਇੰਡੀਆ ਨੂੰ ਵੱਡਾ ਝਟਕਾ; ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਹੋਏ ਬਾਹਰ

Published on

----------- Advertisement -----------

ਭਾਰਤ ‘ਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਦੌਰਾਨ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਰਦਿਕ ਪੰਡਯਾ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਹਾਰਦਿਕ ਪੰਡਯਾ ਦੀ ਥਾਂ ‘ਤੇ ਪ੍ਰਸਿਧ ਕ੍ਰਿਸ਼ਨਾ ਨੂੰ ਹੁਣ ਟੀਮ ‘ਚ ਸ਼ਾਮਲ ਕੀਤਾ ਗਿਆ। ਦੱਸ ਦੇਈਏ ਕਿ ਹਾਰਦਿਕ ਪੰਡਯਾ ਬੰਗਲਾਦੇਸ਼ ਦੇ ਖਿਲਾਫ ਮੈਚ ‘ਚ ਜ਼ਖਮੀ ਹੋ ਗਏ ਸਨ। ਪੰਡਯਾ ਅਜੇ ਵੀ ਉਸ ਸੱਟ ਤੋਂ ਉਭਰ ਨਹੀਂ ਸਕੇ ਹਨ। ਅਤੇ ਆਖਿਰਕਾਰ ਪੰਡਯਾ ਨੂੰ ਹੁਣ ਵਿਸ਼ਵ ਕੱਪ ਤੋਂ ਬਾਹਰ ਹੋਣਾ ਪਿਆ।
ਜ਼ਿਕਰਯੋਗ ਹੈ ਕਿ ਟੀਮ ਇੰਡੀਆ ਇਸ ਸਮੇਂ ਵਿਸ਼ਵ ਕੱਪ ‘ਚ ਸਭ ਤੋਂ ਮਜ਼ਬੂਤ ​​ਨਜ਼ਰ ਆ ਰਹੀ ਹੈ। ਟੀਮ ਇੰਡੀਆ ਨੇ ਆਪਣੇ ਸਾਰੇ 7 ਮੈਚ ਜਿੱਤੇ ਹਨ। ਭਾਰਤ ਦੇ ਸਾਹਮਣੇ ਕੋਈ ਵੀ ਟੀਮ ਟਿਕ ਨਹੀਂ ਸਕੀ। ਪੰਡਯਾ ਵੀ ਟੀਮ ਇੰਡੀਆ ਦੇ ਮਜ਼ਬੂਤ ​​ਹੋਣ ਦਾ ਕਾਰਨ ਸਨ। ਪੰਡਯਾ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵਾਂ ‘ਚ ਸ਼ਾਨਦਾਰ ਹਨ। ਪਰ ਹੁਣ ਉਹ ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ।
ਹਾਰਦਿਕ ਬੰਗਲਾਦੇਸ਼ ਖਿਲਾਫ ਖੇਡੇ ਗਏ ਮੈਚ ‘ਚ 9ਵੇਂ ਅਤੇ ਆਪਣੇ ਪਹਿਲੇ ਓਵਰ ‘ਚ ਜ਼ਖਮੀ ਹੋ ਗਏ ਸਨ। ਤੀਜੀ ਗੇਂਦ ‘ਤੇ ਹਾਰਦਿਕ ਦਾ ਗਿੱਟਾ ਮੁੜ ਗਿਆ ਅਤੇ ਉਹ ਕ੍ਰੀਜ਼ ‘ਤੇ ਬੈਠ ਗਏ। ਮੈਡੀਕਲ ਟੀਮ ਨੇ ਸੱਟ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਮੈਦਾਨ ਤੋਂ ਬਾਹਰ ਲੈ ਗਏ। ਹਾਰਦਿਕ ਦੀ ਜਗ੍ਹਾ ਵਿਰਾਟ ਕੋਹਲੀ ਗੇਂਦਬਾਜ਼ੀ ਕਰਨ ਆਏ। ਬੰਗਲਾਦੇਸ਼ ਦੇ ਖਿਲਾਫ ਸੱਟ ਲੱਗਣ ਤੋਂ ਬਾਅਦ ਪੰਡਯਾ 22 ਅਕਤੂਬਰ ਨੂੰ ਧਰਮਸ਼ਾਲਾ ‘ਚ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਮੈਚ ਲਈ ਪੁਣੇ ਤੋਂ ਟੀਮ ਨਾਲ ਨਹੀਂ ਗਏ ਸਨ। ਉਹ ਪੁਣੇ ਤੋਂ ਬੈਂਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ (NCA) ਵਿੱਚ ਚਲੇ ਗਏ। ਵਰਤਮਾਨ ਵਿੱਚ ਉਹ ਐਨਸੀਏ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...