ਵਿਸ਼ਵ ਕੱਪ 2023 ਦੇ 32ਵੇਂ ਮੈਚ ‘ਚ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਹੋਵੇਗਾ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।
ਦੋਵਾਂ ਟੀਮਾਂ ‘ਚ ਇਕ-ਇਕ ਬਦਲਾਅ ਕੀਤਾ ਗਿਆ ਹੈ। ਟਿਮ ਸਾਊਥੀ ਨੂੰ ਨਿਊਜ਼ੀਲੈਂਡ ਦੀ ਟੀਮ ‘ਚ ਲਾਕੀ ਫਰਗੂਸਨ ਦੀ ਥਾਂ ‘ਤੇ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਦੱਖਣੀ ਅਫਰੀਕਾ ‘ਚ ਤਬਰੇਜ਼ ਸ਼ਮਸੀ ਦੀ ਜਗ੍ਹਾ ਕਾਗਿਸੋ ਰਬਾਡਾ ਨੂੰ ਜਗ੍ਹਾ ਮਿਲੀ ਹੈ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਲਈ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਦਾ ਰਾਹ ਆਸਾਨ ਹੋ ਜਾਵੇਗਾ। ਨਿਊਜ਼ੀਲੈਂਡ 6 ਮੈਚਾਂ ‘ਚ 4 ਜਿੱਤਾਂ ਨਾਲ 8 ਅੰਕਾਂ ਨਾਲ ਟੇਬਲ ‘ਚ ਤੀਜੇ ਸਥਾਨ ‘ਤੇ ਹੈ। ਦੱਖਣੀ ਅਫਰੀਕਾ 6 ‘ਚੋਂ 5 ਮੈਚ ਜਿੱਤ ਕੇ 10 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ।
ਦੋਵਾਂ ਟੀਮਾਂ ਦੇ ਪਲੇਇੰਗ ਇਲੈਵਨ
ਨਿਊਜ਼ੀਲੈਂਡ: ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੋਨਵੇ, ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਮੈਟ ਹੈਨਰੀ, ਟਿਮ ਸਾਊਥੀ ਅਤੇ ਟ੍ਰੇਂਟ ਬੋਲਟ।
ਦੱਖਣੀ ਅਫ਼ਰੀਕਾ: ਟੇਂਬਾ ਬਾਵੁਮਾ (ਕਪਤਾਨ), ਕੁਇੰਟਨ ਡੀ ਕਾਕ, ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਲੂੰਗੀ ਨਗਿਡੀ, ਕਾਗਿਸੋ ਰਬਾਡਾ, ਜੇਰਾਲਡ ਕੁਟਜ਼ੀ।
----------- Advertisement -----------
NZ vs SA- ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੋਵਾਂ ਟੀਮਾਂ ‘ਚ ਹੋਇਆ ਇਕ-ਇਕ ਬਦਲਾਅ
Published on
----------- Advertisement -----------

----------- Advertisement -----------