September 6, 2026, 2:34 am
----------- Advertisement -----------
HomeNewsBreaking Newsਕ੍ਰਿਕਟ ਵਿਸ਼ਵ ਕੱਪ ਫਾਈਨਲ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ PM ਮੋਦੀ, ਸੂਰਿਆ ਕਿਰਨ...

ਕ੍ਰਿਕਟ ਵਿਸ਼ਵ ਕੱਪ ਫਾਈਨਲ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ PM ਮੋਦੀ, ਸੂਰਿਆ ਕਿਰਨ ਟੀਮ ਦਿਖਾਏਗੀ ਏਅਰ ਸ਼ੋਅ

Published on

----------- Advertisement -----------

ਵਨਡੇ ਵਿਸ਼ਵ ਕੱਪ ਦਾ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਫਾਈਨਲ ਮੈਚ ਦੇਖਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋ ਸਕਦੇ ਹਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਭਾਰਤੀ ਕਪਤਾਨ ਐੱਮਐੱਸ ਧੋਨੀ ਅਤੇ ਕਪਿਲ ਦੇਵ ਵੀ ਮੈਚ ਦੇਖਣ ਅਹਿਮਦਾਬਾਦ ਪਹੁੰਚ ਸਕਦੇ ਹਨ। ਕਪਿਲ ਦੇਵ ਦੀ ਕਪਤਾਨੀ ਵਿੱਚ ਭਾਰਤ ਨੇ 1983 ਵਿੱਚ ਪਹਿਲਾ ਵਨਡੇ ਵਿਸ਼ਵ ਕੱਪ ਜਿੱਤਿਆ ਸੀ। ਇਸ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ‘ਚ 2011 ‘ਚ ਭਾਰਤ ਨੇ ਦੂਜੀ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸ ਤੋਂ ਇਲਾਵਾ ਫਾਈਨਲ ਮੈਚ ਲਈ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤੀ ਖਿਡਾਰੀਆਂ ਦੇ ਪਰਿਵਾਰਕ ਮੈਂਬਰ, ਬੀ.ਸੀ.ਸੀ.ਆਈ. ਦੇ ਅਧਿਕਾਰੀ, ਆਈ.ਸੀ.ਸੀ. ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਰਾਜ ਸੰਘਾਂ ਦੇ ਮੈਂਬਰ ਵੀ ਮੌਜੂਦ ਰਹਿਣਗੇ।
ਦੱਸ ਦਈਏ ਕਿ ਟੀਮ ਇੰਡੀਆ ਫਾਈਨਲ ਮੈਚ ਲਈ ਵੀਰਵਾਰ ਦੇਰ ਸ਼ਾਮ ਅਹਿਮਦਾਬਾਦ ਪਹੁੰਚੀ। ਟੀਮ ਅੱਜ ਯਾਨੀ ਸ਼ੁੱਕਰਵਾਰ ਨੂੰ ਪਹਿਲੇ ਅਭਿਆਸ ਸੈਸ਼ਨ ‘ਚ ਹਿੱਸਾ ਲਵੇਗੀ। ਭਾਰਤੀ ਟੀਮ ਨੇ ਆਖਰੀ ਵਾਰ 2011 ‘ਚ ਵਿਸ਼ਵ ਕੱਪ ਖਿਤਾਬ ਜਿੱਤਿਆ ਸੀ। ਇਸ ਤੋਂ ਇਲਾਵਾ ਆਖਰੀ ਵਾਰ 2013 ਵਿੱਚ ਆਈਸੀਸੀ ਟਰਾਫੀ ਜਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...