ਦੱਖਣੀ ਅਫਰੀਕਾ ਨੇ ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਪੁਣੇ ਦੇ ਮੈਦਾਨ ‘ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 50 ਓਵਰਾਂ ‘ਚ 4 ਵਿਕਟਾਂ ‘ਤੇ 357 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ ਇਸ ਵਿਸ਼ਵ ਕੱਪ ਵਿੱਚ ਚੌਥੀ ਵਾਰ 350+ ਸਕੋਰ ਬਣਾਏ।
ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ (114 ਦੌੜਾਂ) ਅਤੇ ਰਾਸੀ ਵੈਨ ਡੇਰ ਡੁਸਨ (133 ਦੌੜਾਂ) ਨੇ ਸੈਂਕੜੇ ਵਾਲੀ ਪਾਰੀ ਖੇਡੀ। ਦੋਵਾਂ ਨੇ ਦੂਜੇ ਵਿਕਟ ਲਈ 189 ਗੇਂਦਾਂ ‘ਤੇ 200 ਦੌੜਾਂ ਦੀ ਸਾਂਝੇਦਾਰੀ ਕੀਤੀ। ਡੇਵਿਡ ਮਿਲਰ ਨੇ 53 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਲਈ ਟਿਮ ਸਾਊਥੀ ਨੇ 2 ਵਿਕਟਾਂ ਹਾਸਲ ਕੀਤੀਆਂ। ਟ੍ਰੇਂਟ ਬੋਲਟ ਨੂੰ ਇਕ ਵਿਕਟ ਮਿਲੀ।