ਵਿਸ਼ਵ ਕੱਪ ਦੇ 30ਵੇਂ ਮੈਚ ‘ਚ ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 241 ਦੌੜਾਂ ਦਾ ਟੀਚਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 49.4 ਓਵਰਾਂ ‘ਚ 240 ਦੌੜਾਂ ‘ਤੇ ਆਲ ਆਊਟ ਹੋ ਗਈ। ਟੀਮ ਵਿਸ਼ਵ ਕੱਪ ਦੇ ਮੌਜੂਦਾ ਸੀਜ਼ਨ ਵਿੱਚ ਤੀਜੀ ਵਾਰ ਆਲ ਆਊਟ ਹੋਈ ਹੈ।
ਸੋਮਵਾਰ ਨੂੰ ਪੁਣੇ ਦੇ ਮੈਦਾਨ ‘ਤੇ ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ, ਜਦਕਿ ਕਪਤਾਨ ਕੁਸਲ ਮੈਂਡਿਸ ਨੇ 39 ਦੌੜਾਂ ਦੀ ਪਾਰੀ ਖੇਡੀ। ਸਾਦਿਰਾ ਸਮਰਾਵਿਕਰਮਾ ਨੇ 36 ਦੌੜਾਂ ਬਣਾਈਆਂ। ਅਫਗਾਨਿਸਤਾਨ ਲਈ ਫਜ਼ਲਹਕ ਫਾਰੂਕੀ ਨੇ 4 ਵਿਕਟਾਂ ਲਈਆਂ। ਮੁਜੀਬ ਉਰ ਰਹਿਮਾਨ ਨੇ 2 ਵਿਕਟਾਂ ਹਾਸਲ ਕੀਤੀਆਂ।












