ਟੀਮ ਇੰਡੀਆ ਨੇ ਵਿਸ਼ਵ ਕੱਪ ‘ਚ ਜਿੱਤ ਲਈ ਸ਼੍ਰੀਲੰਕਾ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਵੀਰਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਟੌਸ ਹਾਰ ਕੇ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ ‘ਚ 7 ਵਿਕਟਾਂ ‘ਤੇ 357 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਇਸ ਵਿਸ਼ਵ ਕੱਪ ਵਿੱਚ ਪਹਿਲੀ ਵਾਰ 350+ ਸਕੋਰ ਬਣਾਏ।
ਭਾਰਤ ਵੱਲੋਂ ਸ਼ੁਭਮਨ ਗਿੱਲ ਨੇ 92 ਦੌੜਾਂ, ਵਿਰਾਟ ਕੋਹਲੀ ਨੇ 88 ਦੌੜਾਂ ਅਤੇ ਸ਼੍ਰੇਅਸ ਅਈਅਰ ਨੇ 82 ਦੌੜਾਂ ਬਣਾਈਆਂ। ਸ਼੍ਰੀਲੰਕਾ ਵਲੋਂ ਦਿਲਸ਼ਾਨ ਮਦੁਸ਼ੰਕਾ ਨੇ 5 ਵਿਕਟਾਂ ਲਈਆਂ। ਜਦਕਿ ਦੁਸ਼ਮੰਥਾ ਚਮੀਰਾ ਨੂੰ ਇਕ ਵਿਕਟ ਮਿਲੀ।