July 18, 2026, 7:59 pm
----------- Advertisement -----------
HomeNewsCricket World Cup 2023ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦਾ ਫਾਈਨਲ ਹੋਵੇਗਾ Special, ਪ੍ਰੀਤਮ ਸਮੇਤ ਇਹ ਸਿਤਾਰੇ ਕਰਨਗੇ...

ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦਾ ਫਾਈਨਲ ਹੋਵੇਗਾ Special, ਪ੍ਰੀਤਮ ਸਮੇਤ ਇਹ ਸਿਤਾਰੇ ਕਰਨਗੇ Perform

Published on

----------- Advertisement -----------

ਵਨਡੇ ਵਿਸ਼ਵ ਕੱਪ 2023 ਦਾ ਸਮਾਪਤੀ ਸਮਾਰੋਹ ਫਾਈਨਲ ਮੈਚ ਦੇ ਦਿਨ ਐਤਵਾਰ ਨੂੰ ਹੀ ਹੋਵੇਗਾ। ਸਮਾਗਮ ਦੇ ਪ੍ਰੋਗਰਾਮ ਚਾਰ ਪੜਾਵਾਂ ਵਿੱਚ ਹੋਣਗੇ। ਜੋ ਕਿ ਪ੍ਰੀ-ਮੈਚ ‘ਚ ਹੋਵੇਗਾ, ਪਹਿਲੀ ਪਾਰੀ ਦਾ ਡ੍ਰਿੰਕਸ ਬ੍ਰੇਕ, ਪਾਰੀ ਦਾ ਬ੍ਰੇਕ ਅਤੇ ਦੂਜੀ ਪਾਰੀ ਦਾ ਡ੍ਰਿੰਕਸ ਬ੍ਰੇਕ। ਬਾਲੀਵੁੱਡ ਸੰਗੀਤਕਾਰ-ਗਾਇਕ ਪ੍ਰੀਤਮ, ਅਮਿਤ ਮਿਸ਼ਰਾ ਸਮੇਤ ਕਈ ਕਲਾਕਾਰ ਇਸ ‘ਚ ਪਰਫਾਰਮ ਕਰਨਗੇ। ਜਾਣਕਾਰੀ ਮੁਤਾਬਿਕ ਅਮਿਤਾਭ ਬੱਚਨ, ਰਜਨੀਕਾਂਤ, ਕਮਲ ਹਾਸਨ, ਮੋਹਨ ਲਾਲ, ਵੈਂਕਟੇਸ਼, ਨਾਗਾਰਜੁਨ ਅਤੇ ਰਾਮ ਚਰਨ ਤੇਜਾ ਫਾਈਨਲ ਮੈਚ ਦੇਖਣ ਲਈ ਐਤਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਪਹੁੰਚਣਗੇ।
ਵਿਸ਼ਵ ਕੱਪ 2023 ਦਾ ਫਾਈਨਲ ਮੈਚ ਮੇਜ਼ਬਾਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 19 ਨਵੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵਿਸ਼ਵ ਕੱਪ ਫਾਈਨਲ ਦੇ ਦਿਨ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਬਾਰੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕੀਤੀ ਹੈ।
ਮੈਚ ਦੀ ਪਹਿਲੀ ਪਾਰੀ ਦੇ ਡਰਿੰਕਸ ਬ੍ਰੇਕ ਦੌਰਾਨ ਆਦਿਤਿਆ ਗੜਵੀ ਪਰਫਾਰਮ ਕਰਨਗੇ। ਆਦਿਤਿਆ ਦਾ ਇੱਕ ਗੀਤ (ਖਲਾਸੀ) ਹਾਲ ਹੀ ਵਿੱਚ ਕਾਫੀ ਮਸ਼ਹੂਰ ਹੋਇਆ ਹੈ। ਇੰਸਟਾਗ੍ਰਾਮ ਰੀਲਸ ‘ਚ ਵੀ ਇਸ ਦੀ ਕਾਫੀ ਵਰਤੋਂ ਕੀਤੀ ਜਾ ਰਹੀ ਹੈ।
ਸੰਗੀਤ ਨਿਰਦੇਸ਼ਕ ਪ੍ਰੀਤਮ ਚੱਕਰਵਰਤੀ ਮੈਚ ਵਿੱਚ ਪਾਰੀ ਦੇ ਬ੍ਰੇਕ ਦੌਰਾਨ ਇੱਕ ਸੰਗੀਤ ਸ਼ੋਅ ਵਿੱਚ ਆਪਣੀ ਟੀਮ ਦੀ ਅਗਵਾਈ ਕਰਨਗੇ। ਇਸ ਦੌਰਾਨ ਜੋਨੀਤਾ ਗਾਂਧੀ, ਨਕਸ਼ ਅਜ਼ੀਜ਼, ਅਮਿਤ ਮਿਸ਼ਰਾ, ਅਕਾਸਾ ਸਿੰਘ ਅਤੇ ਤੁਸ਼ਾਰ ਜੋਸ਼ੀ ਵੀ ਲੋਕਾਂ ਦਾ ਮਨੋਰੰਜਨ ਕਰਨਗੇ।
ਦੂਜੀ ਪਾਰੀ ਦੇ ਡਰਿੰਕਸ ਬ੍ਰੇਕ ਦੌਰਾਨ ਲੇਜ਼ਰ ਅਤੇ ਲਾਈਟ ਸ਼ੋਅ ਹੋਵੇਗਾ। ਇਸ ਪੂਰੇ ਵਿਸ਼ਵ ਕੱਪ ਦੌਰਾਨ ਦੂਜੀ ਪਾਰੀ ਵਿੱਚ ਡ੍ਰਿੰਕਸ ਬ੍ਰੇਕ ਦੌਰਾਨ ਲੇਜ਼ਰ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ, ਫਾਈਨਲ ਵਿੱਚ ਵੀ ਅਜਿਹਾ ਹੀ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...