ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 5 ਓਵਰਾਂ ‘ਚ ਇਕ ਵਿਕਟ ‘ਤੇ 37 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਕਰੀਜ਼ ‘ਤੇ ਹਨ।
ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 4 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਐਡਮ ਜ਼ੈਂਪਾ ਦੇ ਹੱਥੋਂ ਮਿਸ਼ੇਲ ਸਟਾਰਕ ਨੇ ਕੈਚ ਕਰਵਾਇਆ। ਸਟਾਰਕ ਨੇ ਤੀਜੀ ਵਾਰ ਗਿੱਲ ਨੂੰ ਆਊਟ ਕੀਤਾ ਹੈ।












