September 4, 2026, 10:56 am
----------- Advertisement -----------
HomeNewsBreaking Newsਕ੍ਰਿਕਟ ਵਿਸ਼ਵ ਕੱਪ : ਬੰਗਲਾਦੇਸ਼ ਨੇ ਆਸਟਰੇਲੀਆ ਨੂੰ ਦਿੱਤਾ 307 ਦੌੜਾਂ ਦਾ...

ਕ੍ਰਿਕਟ ਵਿਸ਼ਵ ਕੱਪ : ਬੰਗਲਾਦੇਸ਼ ਨੇ ਆਸਟਰੇਲੀਆ ਨੂੰ ਦਿੱਤਾ 307 ਦੌੜਾਂ ਦਾ ਟੀਚਾ

Published on

----------- Advertisement -----------

ਵਨਡੇ ਵਿਸ਼ਵ ਕੱਪ 2023 ਦੇ 43ਵੇਂ ਮੈਚ ‘ਚ ਬੰਗਲਾਦੇਸ਼ ਨੇ ਆਸਟ੍ਰੇਲੀਆ ਨੂੰ 307 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਤੌਹੀਦ ਹਿਰਦੋਏ ਨੇ ਅਰਧ ਸੈਂਕੜਾ ਲਗਾਇਆ। ਉਸ ਨੇ 79 ਗੇਂਦਾਂ ‘ਤੇ 74 ਦੌੜਾਂ ਦੀ ਪਾਰੀ ਖੇਡੀ। ਇਸ ਵਿੱਚ ਪੰਜ ਚੌਕੇ ਅਤੇ ਦੋ ਛੱਕੇ ਸ਼ਾਮਲ ਹਨ। ਜਦਕਿ ਕਪਤਾਨ ਨਜਮੁਲ ਸ਼ਾਂਤੋ ਨੇ 45 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਤਨਜੀਦ ਹਸਨ ਨੇ 36 ਦੌੜਾਂ, ਲਿਟਨ ਦਾਸ ਨੇ 36 ਦੌੜਾਂ, ਮਹਿਮੂਦੁੱਲਾ ਨੇ 32 ਦੌੜਾਂ, ਮੁਸ਼ਫਿਕਰ ਰਹੀਮ ਨੇ 21 ਦੌੜਾਂ, ਮੇਹਦੀ ਹਸਨ ਮਿਰਾਜ ਨੇ 29 ਦੌੜਾਂ ਅਤੇ ਨਸੂਮ ਅਹਿਮਦ ਨੇ ਸੱਤ ਦੌੜਾਂ ਬਣਾਈਆਂ | ਮੇਹੇਦੀ ਹਸਨ ਦੋ ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਤਸਕੀਨ ਅਹਿਮਦ ਜ਼ੀਰੋ ‘ਤੇ ਨਾਬਾਦ ਰਹੇ।
ਆਸਟ੍ਰੇਲੀਆ ਲਈ ਸ਼ਾਨ ਐਬੋਟ ਅਤੇ ਐਡਮ ਜ਼ੈਂਪਾ ਨੇ ਦੋ-ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਮਾਰਕਸ ਸਟੋਇਨਿਸ ਨੂੰ ਇਕ ਵਿਕਟ ਮਿਲੀ। ਦੱਸ ਦਈਏ ਕਿ ਆਸਟ੍ਰੇਲੀਆਈ ਟੀਮ ‘ਚ ਦੋ ਬਦਲਾਅ ਕੀਤੇ ਗਏ ਹਨ। ਗਲੇਨ ਮੈਕਸਵੈੱਲ ਅਤੇ ਮਿਸ਼ੇਲ ਸਟਾਰਕ ਨੂੰ ਆਰਾਮ ਦਿੱਤਾ ਗਿਆ ਹੈ, ਉਨ੍ਹਾਂ ਦੀ ਜਗ੍ਹਾ ਸਟੀਵ ਸਮਿਥ ਅਤੇ ਸੀਨ ਐਬੋਟ ਨੂੰ ਪਲੇਇੰਗ ਇਲੈਵਨ ‘ਚ ਮੌਕਾ ਮਿਲਿਆ ਹੈ।
ਓਧਰ, ਬੰਗਲਾਦੇਸ਼ ਨੇ ਟੀਮ ‘ਚ ਤਿੰਨ ਬਦਲਾਅ ਕੀਤੇ ਹਨ। ਮੁਸ਼ਫਿਕਰ ਰਹਿਮਾਨ, ਮੇਹਦੀ ਹਸਨ ਅਤੇ ਨਸੁਮ ਅਹਿਮਦ ਨੂੰ ਮੌਕਾ ਮਿਲਿਆ ਹੈ। ਜਦੋਂ ਕਿ ਤਨਜ਼ੀਮ ਹਸਨ ਸ਼ਾਕਿਬ, ਸ਼ਰੀਫੁਲ ਇਸਲਾਮ ਅਤੇ ਸ਼ਾਕਿਬ ਅਲ ਹਸਨ ਨੂੰ ਬਾਹਰ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...