March 24, 2025, 2:33 pm
----------- Advertisement -----------
HomeNewsBreaking Newsਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ...

ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮੁੱਖ ਮੰਤਰੀ ਨੂੰ ਮਿਲੇ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਣੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ। ਭਗਵੰਤ ਸਿੰਘ ਮਾਨ ਨੇ 80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ। ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ। ਦੋਵੇਂ ਕ੍ਰਿਕਟਰ ਆਉਣ ਵਾਲੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

ਗਿੱਲ ਨੇ ਆਪਣੇ ਕਰੀਅਰ ਦਾ 7ਵਾਂ ਸੈਂਕੜਾ ਲਗਾਇਆ
ਭਾਰਤੀ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਖਿਲਾਫ ਤੀਜੇ ਵਨ ਡੇ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਵਨਡੇ ਕਰੀਅਰ ਦਾ ਸੱਤਵਾਂ ਸੈਂਕੜਾ ਲਗਾਇਆ। ਗਿੱਲ ਇਸ ਸੀਰੀਜ਼ ‘ਚ ਸ਼ਾਨਦਾਰ ਫਾਰਮ ‘ਚ ਸਨ ਅਤੇ ਉਨ੍ਹਾਂ ਨੇ ਚੈਂਪੀਅਨਸ ਟਰਾਫੀ ਤੋਂ ਪਹਿਲਾਂ ਆਪਣੀ ਫਾਰਮ ਨੂੰ ਸਾਬਤ ਕੀਤਾ ਸੀ। ਆਈਸੀਸੀ ਟੂਰਨਾਮੈਂਟ ਤੋਂ ਪਹਿਲਾਂ ਗਿੱਲ ਦਾ ਇਸ ਫਾਰਮ ਵਿੱਚ ਹੋਣਾ ਭਾਰਤ ਲਈ ਚੰਗਾ ਸੰਕੇਤ ਹੈ। ਸ਼ੁਭਮਨ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸੈਂਕੜਾ ਲਗਾਇਆ। ਗਿੱਲ ਨੇ ਇਸ ਮੈਦਾਨ ‘ਤੇ ਸਾਰੇ ਫਾਰਮੈਟਾਂ ‘ਚ ਸੈਂਕੜੇ ਲਗਾਏ ਹਨ ਅਤੇ ਉਸੇ ਮੈਦਾਨ ‘ਤੇ ਹਰ ਫਾਰਮੈਟ ‘ਚ ਸੈਂਕੜਾ ਲਗਾਉਣ ਵਾਲਾ ਦੁਨੀਆ ਦਾ ਪੰਜਵਾਂ ਬੱਲੇਬਾਜ਼ ਬਣ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...