July 2, 2026, 2:46 am
----------- Advertisement -----------
HomeNewsਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ’ਚੋਂ 77.76...

ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ’ਚੋਂ 77.76 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

Published on

----------- Advertisement -----------

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸਰਾਬ ਜਬਤ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਗੈਰ ਜਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ।ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...