November 16, 2026, 9:51 pm
----------- Advertisement -----------
HomeNewsBreaking NewsPUNJAB ’ਚ 2 CRORE ਖ਼ਾਤਿਆਂ ‘ਚ 10 ਹਜ਼ਾਰ ਕਰੋੜ, ਨਹੀਂ ਹੋ ਰਿਹਾ...

PUNJAB ’ਚ 2 CRORE ਖ਼ਾਤਿਆਂ ‘ਚ 10 ਹਜ਼ਾਰ ਕਰੋੜ, ਨਹੀਂ ਹੋ ਰਿਹਾ ਕੋਈ ਲੈਣ-ਦੇਣ

Published on

----------- Advertisement -----------
ਪੰਜਾਬ ਦੇ ਕਰੋੜਾਂ ਬੈਂਕ ਖ਼ਾਤਿਆਂ ਚ 10 ਹਜ਼ਾਰ ਕਰੋੜ ਤੋਂ ਵੀ ਜ਼ਿਆਦਾ ਦੀ ਰਕਮ ਪਈ ਹੈ ਪਰ ਇਨ੍ਹਾਂ ਖ਼ਾਤਿਆਂ ਚ ਕਿਸੇ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੋ ਰਿਹਾ। ਇਸ ਤੋਂ ਇੰਝ ਲੱਗਦਾ ਹੈ ਕਿ ਜਿਵੇਂ ਪੰਜਾਬੀ ਕਰੋੜਾਂ ਰੁਪਿਆਂ ਨੂੰ ਭੁੱਲ ਗਏ ਹੋਣ। ਇਕ ਰਿਪੋਰਟ ਦੇ ਮੁਤਾਬਕ ਪੰਜਾਬ ਚ 2.01 ਕਰੋੜ ਬੈਂਕ ਖ਼ਾਤਿਆਂ ਚ ਪਿਛਲੇ 2 ਸਾਲਾਂ ਤੋਂ ਕਿਸੇ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੋਇਆ। ਇਕ ਰਿਪੋਰਟ ਅਨੁਸਾਰ ਰਿਜ਼ਰਵ ਬੈਂਕ ਦੇ ਮੁਤਾਬਕ ਜਿਹੜੇ ਬੈਂਕ ਖ਼ਾਤਿਆਂ ਚ ਲਗਾਤਾਰ 2 ਸਾਲਾਂ ਤੋਂ ਕੋਈ ਲੈਣ-ਦੇਣ ਨਾ ਹੋਵੇ, ਉਸ ਨੂੰ ਇਨ ਐਕਟਿਵ ਜਾਂ ਇਨ ਅਪਰੇਟਿਵ ਐਲਾਨ ਦਿੱਤਾ ਜਾਂਦਾ ਹੈ।ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਇਸ ਵੇਲੇ ਪੰਜਾਬ ਚ 90.97 ਲੱਖ ਬੈਂਕ ਖ਼ਾਤੇ ਹਨ, ਜਿਨ੍ਹਾਂ ਚ 301.45 ਕਰੋੜ ਰੁਪਏ ਪਏ ਹਨ। ਇਸੇ ਤਰ੍ਹਾਂ ਸਟੇਟ ਬੈਂਕ ਆਫ ਇੰਡੀਆ ਦੇ ਸੇਵਿੰਗ ਖ਼ਾਤਿਆਂ ਚ 1.42 ਕਰੋੜ ਰੁਪਏ ਹਨ। ਇਸ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਦੇ 1.31 ਕਰੋੜ ਸੇਵਿੰਗ ਖ਼ਾਤੇ ਹਨ। ਇਨ੍ਹਾਂ ਚੋਂ 59 ਲੱਖ ਬੈਂਕ ਖ਼ਾਤਿਆਂ ਚ 2 ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਅਤੇ ਅਜਿਹੇ ਬੈਂਕ ਖ਼ਾਤਿਆਂ ਚ 3323.85 ਕਰੋੜ ਰੁਪਏ ਪਏ ਹਨ।ਬੈਂਕ ਅਧਿਕਾਰੀਆਂ ਦੇ ਮੁਤਾਬਕ ਜਿਹੜੇ ਖ਼ਾਤਾ ਧਾਰਕ ਵਿਦੇਸ਼ ਚਲੇ ਜਾਂਦੇ ਹਨ ਜਾਂ ਜਿਨ੍ਹਾਂ ਦੇ ਬੱਚੇ ਖ਼ਾਤਾ ਖੁੱਲ੍ਹਵਾਉਣ ਮਗਰੋਂ ਵਿਦੇਸ਼ ਚਲੇ ਗਏ, ਉਨ੍ਹਾਂ ਦੇ ਖ਼ਾਤਿਆਂ ਚ ਕੋਈ ਲੈਣ-ਦੇਣ ਨਹੀਂ ਹੁੰਦਾ ਹੈ। ਸੇਵਾਮੁਕਤ ਮੁਲਾਜ਼ਮਾਂ ਤੋਂ ਇਲਾਵਾ ਮੌਤ ਸਬੰਧੀ ਮਾਮਲਿਆਂ ਚ ਵੀ ਅਜਿਹਾ ਹੋ ਜਾਂਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...