November 15, 2026, 10:14 am
----------- Advertisement -----------
HomeNewsBreaking Newsਬਿਹਾਰ 'ਚ ਸਿਲੰਡਰ ਧਮਾਕਾ, 5 ਮਾਸੂਮ ਬੱਚੇ ਜਿੰਦਾ ਸੜੇ

ਬਿਹਾਰ ‘ਚ ਸਿਲੰਡਰ ਧਮਾਕਾ, 5 ਮਾਸੂਮ ਬੱਚੇ ਜਿੰਦਾ ਸੜੇ

Published on

----------- Advertisement -----------
  • ਖਾਣਾ ਪਕਾਉਣ ਦੌਰਾਨ ਗੈਸ ਲੀਕ, ਮਾਚਿਸ ਜਲਦੇ ਹੀ ਲੱਗੀ ਅੱਗ; 5 ਮਾਸੂਮਾਂ ਦੀ ਮੌਤਾਂ

ਪਟਨਾ, 29 ਦਸੰਬਰ 2021 – ਬਿਹਾਰ ਦੇ ਬਾਂਕਾ ‘ਚ ਸਿਲੰਡਰ ਫਟਣ ਨਾਲ ਪੰਜ ਬੱਚਿਆਂ ਦੀ ਮੌਤ ਹੋ ਗਈ। ਰਸੋਈ ‘ਚ ਖਾਣਾ ਪਕਾਉਂਦੇ ਸਮੇਂ LPG ਸਿਲੰਡਰ ਫਟ ਗਿਆ ਜਿਸ ਕਾਰਨ ਉੱਥੇ ਮੌਜੂਦ 5 ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਬਿਨਾ ਘਰ ਦੇ ਕਈ ਮੈਂਬਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਇਹ ਘਟਨਾ ਘਟਨਾ ਰਾਜੋਂ ਦੇ ਪਿੰਡ ਰਾਜਵਰ ਦੀ ਹੈ।

ਹਾਦਸੇ ਬਾਰੇ ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਐਲਪੀਜੀ ਸਿਲੰਡਰ ਲੀਕ ਹੋਣ ਕਾਰਨ ਵਾਪਰੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬਾਂਕਾ ਤੋਂ ਸੰਸਦ ਮੈਂਬਰ ਗਿਰਧਾਰੀ ਯਾਦਵ ਸਦਰ ਹਸਪਤਾਲ ਪਹੁੰਚੇ ਅਤੇ ਮ੍ਰਿਤਕ ਦੇ ਪਿਤਾ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਲੋਕਾਂ ਨੇ ਦੱਸਿਆ ਕਿ ਉਸ ਦੀ ਪਤਨੀ ਸਰਿਤਾ ਦੇਵੀ ਪਿੰਡ ਰਾਜਾਵਰ ਵਾਸੀ ਅਸ਼ੋਕ ਪਾਸਵਾਨ ਦੇ ਘਰ ਖਾਣਾ ਬਣਾ ਰਹੀ ਸੀ। ਫਿਰ ਗੈਸ ਪਾਈਪ ਲੀਕ ਹੋਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਸਿਲੰਡਰ ਫਟ ਗਿਆ। ਇਸ ਕਾਰਨ ਘਰ ਵਿੱਚ ਖੇਡਦੇ ਪੰਜ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਬੱਚਿਆਂ ਦਾ ਪਿਤਾ ਅਸ਼ੋਕ ਪਾਸਵਾਨ ਮੱਛੀ ਵੇਚਣ ਦਾ ਕੰਮ ਕਰਦਾ ਸੀ। ਉਸ ਦੇ ਬਚੇ 4 ਅਤੇ ਇੱਕ ਭਤੀਜੀ ਦੀ ਵੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ।

ਇੱਥੇ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਫੋਰਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਟੀਮ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਡੀਐਮ ਅਤੇ ਐਸਪੀ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ।

ਚਸ਼ਮਦੀਦਾਂ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਅਚਾਨਕ ਗੈਸ ਸਿਲੰਡਰ ਫਟਣ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਇੰਨੀ ਤੇਜ਼ ਸੀ ਕਿ ਪੂਰਾ ਇਲਾਕਾ ਹਿੱਲ ਗਿਆ। ਆਲੇ-ਦੁਆਲੇ ਦੇ ਲੋਕ ਵੀ ਉਸ ਵੱਲ ਭੱਜੇ। ਗੈਸ ਸਿਲੰਡਰ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਇਹ ਕਾਫੀ ਪੁਰਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...