ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ ਦਾ ਵਾਧਾ ਕੀਤਾ ਹੈ। ਇਸ ਨਾਲ ਉਨ੍ਹਾਂ ਦਾ DA 181% ਤੋਂ ਵਧਾ ਕੇ 221% ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸਮਗਰ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ 1,007 ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਮੁਤਾਬਕ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਕੁਝ ਸਮਾਂ ਪਹਿਲਾਂ ਰੈਗੂਲਰ ਕੀਤੀਆਂ ਗਈਆਂ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ।
ਜਨਵਰੀ 2025 ਵਿੱਚ, ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ 148% ਤੋਂ ਵਾਧਾ ਕਰਕੇ 181% ਕਰ ਦਿੱਤਾ। ਇਹ ਵਾਧਾ 1 ਜਨਵਰੀ, 2025 ਤੋਂ ਲਾਗੂ ਹੋਇਆ।
ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85,000 ਕਰਮਚਾਰੀਆਂ ਦੇ ਡੀਏ ਨੂੰ 42% ਤੋਂ ਵਧਾ ਕੇ 60% ਕਰਨ ਦਾ ਫੈਸਲਾ ਕੀਤਾ ਸੀ। ਇਸ ਨਾਲ ਲਗਭਗ 18 ਪ੍ਰਤੀਸ਼ਤ ਵਾਧਾ ਹੋਣਾ ਸੀ। ਹਾਲਾਂਕਿ, ਇਸ ਫੈਸਲੇ ਨੇ ਵਿਵਾਦ ਪੈਦਾ ਕਰ ਦਿੱਤਾ ਕਿਉਂਕਿ ਰਾਜ ਦੇ ਬਾਕੀ ਲਗਭਗ 3.15 ਲੱਖ ਕਰਮਚਾਰੀਆਂ ਨੂੰ ਇਹ ਲਾਭ ਉਸੇ ਸਮੇਂ ਨਹੀਂ ਮਿਲਿਆ ਸੀ।






