November 17, 2026, 12:16 am
----------- Advertisement -----------
HomeNewsBreaking Newsਸੁਖਬੀਰ ਬਾਦਲ ’ਤੇ ਵਰ੍ਹੇ ਬਲਜੀਤ ਸਿੰਘ ਦਾਦੂਵਾਲ, “ਸੁਖਬੀਰ ਸਿੰਘ ਬਾਦਲ ’ਚ ਬੋਲਦਾ...

ਸੁਖਬੀਰ ਬਾਦਲ ’ਤੇ ਵਰ੍ਹੇ ਬਲਜੀਤ ਸਿੰਘ ਦਾਦੂਵਾਲ, “ਸੁਖਬੀਰ ਸਿੰਘ ਬਾਦਲ ’ਚ ਬੋਲਦਾ ਹੈ ਹੰਕਾਰ”

Published on

----------- Advertisement -----------

ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੱਡਾ ਫ਼ੈਸਲਾ ਲੈ ਲਿਆ ਗਿਆ ਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ  ਸਿੰਘ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਚ ਬੋਲਦਾ ਹੈ ਹੰਕਾਰ ਅਤੇ ਉਸ ਨੂੰ ਅੱਜ ਵੀ ਲੱਗਦਾ ਹੈ ਕਿ ਉਹ ਪੰਜਾਬ ਦਾ ਡਿਪਟੀ CM ਹੈ।

ਉਨ੍ਹਾਂ ਨੇ ਕਿਹਾ ਕਿ ਜੋ ਪੰਥ ਦਾ ਨੁਕਸਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਪਿਤਾ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਵੀ ਪੰਜੇ ਜਥੇਦਾਰ ਸੁਖਬੀਰ ਬਾਦਲ ਪ੍ਰਤੀ ਨਰਮਾਈ ਵਰਤ ਗਏ। ਉਸ ਵੇਲੇ ਹੀ ਸੁਖਬੀਰ ਨੂੰ ਮਿਸਾਲੀ ਸਜ਼ਾ ਸੁਣਾ ਦੇਣੀ ਚਾਹੀਦੀ ਸੀ।

ਦਾਦੂਵਾਲ ਨੇ ਕਿਹਾ ਕਿ ਅੱਜ ਦੇ ਜਥੇਦਾਰ ਤਾਂ ਸੁਖਬੀਰ ਦੀ ਪਾਰਟੀ ਦੇ ਵਰਕਰ ਰਹੇ ਹਨ ਇਸ ਲਈ ਉਹ ਕਦੇ ਵੀ ਸੁਖਬੀਰ ਨੂੰ ਅਕਾਲ ਤਖ਼ਤ ਸਾਹਿਬ ਜਾਂ ਤਖ਼ਤ ਦਮਦਮਾ ਸਾਹਿਬ ਉੱਤੇ ਤਲਬ ਨਹੀਂ ਕਰ ਸਕਣਗੇ। ਇਸ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...