October 10, 2026, 4:55 am
----------- Advertisement -----------
HomeNewsਚੰਦ ਵੋਟਾਂ ਪਿੱਛੇ ਡੇਰਾ ਸਿਰਸਾ ਦੇ ਪੈਰੋਕਾਰਾਂ ਅੱਗੇ ਭੀਖ ਨਾਂ ਮੰਗਣ ਸਿਆਸੀ...

ਚੰਦ ਵੋਟਾਂ ਪਿੱਛੇ ਡੇਰਾ ਸਿਰਸਾ ਦੇ ਪੈਰੋਕਾਰਾਂ ਅੱਗੇ ਭੀਖ ਨਾਂ ਮੰਗਣ ਸਿਆਸੀ ਲੀਡਰ: ਦਾਦੂਵਾਲ

Published on

----------- Advertisement -----------

ਤਲਵੰਡੀ ਸਾਬੋ: ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਹਰ ਸਿਆਸੀ ਪਾਰਟੀ ਜੋੜ ਤੋੜ ਦੀ ਰਾਜਨੀਤੀ ਕਰ ਰਹੀ ਹੈ। ਇਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿਆਸੀ ਪਾਰਟੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਡੇਰਾ ਸਿਰਸਾ ਦੇ ਪੈਰੋਕਾਰਾਂ ਤੋਂ ਵੋਟਾਂ ਨਾਂ ਮੰਗਣ ਜਾਣ।

ਉਨ੍ਹਾਂ ਕਿਹਾ ਕਿ 2022 ਚੋਣਾਂ ਲਈ ਵੋਟਾਂ ਮੰਗਣ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਹਾਰ ਚੁੱਕੇ ਹਨ ਅਤੇ ਇਨ੍ਹਾਂ ਇਨਸਾਨੀਅਤ ਤੋਂ ਹਾਰੇ ਲੀਡਰਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਤਿਆਰ ਹਨ। ਉਨ੍ਹਾਂ ਕਿਹਾ ਪਿਛਲੀਆਂ ਚੋਣਾਂ ਗਵਾਹ ਹਨ ਕਿ ਜਿਸ ਜਿਸ ਪਾਰਟੀ ਨੇ ਜਾ ਕੇ ਡੇਰਾ ਸਿਰਸਾ ਮੁਖੀ ਕੋਲੋਂ ਵੋਟਾਂ ਮੰਗੀਆਂ, ਉਨ੍ਹਾਂ ਦੀਆਂ ਸੰਦੂਕੜੀਆਂ ਸਾਫ ਹੋ ਗਈਆਂ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਅੱਤਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਉਸ ਦੇ ਪੈਰੋਕਾਰ ਵੀ ਬਰਾਬਰ ਦੇ ਗੁਨਾਹਗਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ, ‘ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਤਿੰਨ ਸੂਬਿਆਂ ਵਿੱਚ ਬੱਸਾਂ ਨੂੰ ਅੱਗਾਂ ਲਗਵਾਈਆਂ ਸਨ, ਬਰਗਾੜੀ ਬੇਅਦਬੀ ਕਾਂਡ ਨੂੰ ਅੰਜ਼ਾਮ ਦਿੱਤਾ। ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕੀਤਾ, ਕੀ ਇਹ ਅੱਤਵਾਦ ਤੋਂ ਘੱਟ ਹੈ?’  ਦਾਦੂਵਾਲ ਨੇ ਪਾਰਟੀ ਲੀਡਰਾਂ ਨੂੰ ਇਨਸਾਨੀਅਤ ਦਾ ਵਾਸਤਾ ਪਾ ਕੇ ਕਿਹਾ ਕੇ ਡੇਰਾ ਸਿਰਸਾ ਨੂੰ ਚੰਦ ਵੋਟਾਂ ਖਾਤਿਰ ਸ਼ਹਿ ਨਾ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...