October 15, 2026, 7:48 pm
----------- Advertisement -----------
HomeNewsBreaking Newsਕੇਂਦਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਡੱਲੇਵਾਲ ਨੂੰ ਚੁੱਕਣ ਦੀ ਕਰ ਰਹੀ...

ਕੇਂਦਰ ਦੇ ਇਸ਼ਾਰੇ ‘ਤੇ ਪੰਜਾਬ ਸਰਕਾਰ ਡੱਲੇਵਾਲ ਨੂੰ ਚੁੱਕਣ ਦੀ ਕਰ ਰਹੀ ਤਿਆਰੀ ! , ਕਿਸਾਨਾਂ ਨੇ ਖਨੌਰੀ ‘ਤੇ ਵਧਾਈ ਸੁਰੱਖਿਆ

Published on

----------- Advertisement -----------

 ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੇ ਦਿਨ, ਯਾਨੀ ਕਿ ਵੀਰਵਾਰ ਨੂੰ ਉਹ ਬੇਹੋਸ਼ ਵੀ ਹੋ ਗਏ ਸਨ। ਉਥੇ ਹੀ ਉਹਨਾਂ ਨੂੰ ਲੈਕੇ ਕਿਸਾਨ ਆਗੂਆਂ ਵੱਲੋਂ ਨਵੀਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਰੱਲ ਕੇ ਡੱਲੇਵਾਲ ਖਿਲਾਫ ਸਾਜਿਸ਼ ਰੱਚ ਰਹੀ ਹੈ ਅਤੇ ਜਲਦ ਹੀ ਉਹਨਾਂ ਨੂੰ ਚੁੱਕਿਆ ਜਾ ਸਕਦਾ ਹੈ। ਵੀਡੀਓ ਜਾਰੀ ਕਰਕੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ‘ਅਸੀਂ ਖਨੌਰੀ ਬਾਰਡਰ ‘ਤੇ ਡੱਲੇਵਾਲ ਦੀ ਰਾਖੀ ਲਈ ਬੈਠੈ ਹਾਂ, ਉੇਨ੍ਹਾਂ ਦੇ ਮਰਨ ਵਰਤ ਦੇ 25ਵੇਂ ਦਿਨ ਵਿੱਚ ਦਾਖਿਲ ਹੁੰਦੇ ਹੀ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਡੱਲੇਵਾਲ ਨੂੰ ਚੁੱਕ ਸਕਦੀ ਹੈ। ਉਹਨਾਂ ਕਿਹਾ ਕਿ ਪਿੰਡ ਦਾਤੇਵਾਲ ਵਿੱਚ ਭਾਰੀ ਪੁਲਿਸ ਬੱਲ ਤਇਨਾਤ ਕੀਤਾ ਗਿਆ ਹੈ। ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਮੰਨਸ਼ਾ ਕੀ ਹੈ। ਬਾਰਡਰ ਦੇ ਕਰੀਬ ਤਿੰਨ ਕਿਲੋਮੀਟਰ ਦੇ ਦਾਇਰੇ ‘ਚ ਕਿਸਾਨਾਂ ਨੇ ਸਰਗਰਮੀ ਵੀ ਵਧਾ ਦਿੱਤੀ ਹੈ, ਭਗਵੰਤ ਮਾਨ ਜੀ ਦੱਸਣ ਕਿ ਪੰਜਾਬ ਪੁਲਿਸ ਦੇ ਸੈਂਕੜੇ ਮੁਲਾਜ਼ਮ ਹਰਿਆਣਾ ਦੇ ਬਾਰਡਰ ‘ਤੇ ਮੌਜੁਦ ਸਕੂਲ ਵਿੱਚ ਕਿਵੇਂ ਬੈਠੀ ਹੈ। ਪਹਿਲਾਂ 26 ਨਵੰਬਰ ਨੁੰ ਵੀ ਉਨ੍ਹਾਂ ਨੂੰ ਚੁੱਕਿਆ ਗਿਆ ਸੀ , ਜੇਕਰ ਇਸ ਵਾਰ ਕਿਸਾਨਾਂ ਨਾਲ ਪੰਜਾਬ ਸਰਕਾਰ ਨੇ ਕੋਈ ਮਾੜੀ ਹਰਕਤ ਕੀਤੀ ਤਾਂ ਪਤਾ ਨਹੀਂ ਕਿਨੇਂ ਲੋਕਾਂ ਦਾ ਖੂਨ ਡੁੱਲੇਗਾ।” ਇਸ ਮੌਕੇ ਕਿਸਾਨ ਆਗੂ ਸਿਰਸਾ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੁੰ ਅਪੀਲ ਕੀਤੀ ਹੈ ਕਿ ਵੱਡੀ ਮਾਤਰਾ ‘ਚ ਉਹ ਖਨੌਰੀ ਬਾਰਡਰ ‘ਤੇ ਪਹੁੰਚਣ ਅਤੇ ਉਹਨਾਂ ਦਾ ਸਾਥ ਦੇਣ। ਇਸ ਮੌਕੇ ਕਿਸਾਨਾਂ ਦੇ ਸਹਿਯੋਗ ਦੀ ਲੋੜ ਹੈ। ਉਹਨਾਂ ਕਿਹਾ ਕਿ ਪਿੰਡਾਂ ਵਾਲਿਆ ਨੂੰ ਅਪੀਲ ਕਰਦੇ ਹਨ ਕਿ ਆਪੋ ਆਪਣੀਆਂ ਟ੍ਰਾਲੀਆਂ ਅਤੇ ਬਿਸਤਰੇ ਲੈਕੇ ਬਾਰਡਰ ‘ਤੇ ਪਹੂੰਚੋ ਤਾਂ ਜੋ ਸਰਕਾਰ ਦੀਆਂ ਨੀਤੀਆਂ ਨੂੰ ਫੇਲ੍ਹ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...