July 22, 2026, 12:29 am
----------- Advertisement -----------
HomeNewsBreaking Newsਪੰਜਾਬ ਦੇ ਅਟਾਰਨੀ ਜਨਰਲ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ...

ਪੰਜਾਬ ਦੇ ਅਟਾਰਨੀ ਜਨਰਲ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼ , ਕਿਹਾ ਹਾਲਾਤ ਕਾਬੂ ਵਿੱਚ ਨੇ

Published on

----------- Advertisement -----------

ਜਗਜੀਤ ਸਿੰਘ ਡੱਲੇਵਾਲ ਵੱਲੋਂ 25 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅਦਾਲਤ ਵਿਚ ਰਿਪੋਰਟ ਪੇਸ਼ ਕੀਤੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਸਾਹਮਣੇ ਵਾਲੇ ਪਾਸੇ ਬਣੇ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ। ਇਸ ‘ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਸ ਦੀ ਸਿਹਤ ਅਜੇ ਸਥਿਰ ਹੈ। ਇਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਤਬਦੀਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਏਜੀ ਏਜੀ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਦੀ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਅਸੀਂ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਸਨ। ਈਸੀਜੀ ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਇਸ ਸਮੇਂ ਅਜਿਹਾ ਲਗਦਾ ਹੈ ਕਿ ਸਥਿਤੀ ਸਾਡੇ ਕਾਬੂ ਹੇਠ ਹੈ। ਉਸਦੇ ਦਿਲ ‘ਤੇ ਕੋਈ ਅਸਰ ਨਹੀਂ ਹੋਇਆ ਹੈ। ਅਸੀਂ ਖੂਨ ਦੇ ਨਮੂਨਿਆਂ ‘ਤੇ ਲਗਭਗ 20 ਟੈਸਟ ਕੀਤੇ। ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਕਿਹੜਾ ਹਿੱਸਾ ਅਸਧਾਰਨ ਹੈ ਤੇ ਪੰਜਾਬ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਕ੍ਰੀਏਟੀਨਾਈਨ ਥੋੜ੍ਹਾ ਉੱਪਰ ਹੈ। ਯੂਰਿਕ ਐਸਿਡ ਜ਼ਿਆਦਾ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਸ ਨੇ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿਚ ਦਾਖਲ ਕਰਨ ਲਈ ਕਿਹਾ ਹੈ। ਇਸ ਤੇ ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੇ ਕੁਝ ਸਹਿਯੋਗ ਦੀ ਸ਼ਰਤ ‘ਤੇ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ, ਕੈਂਸਰ ਦੀ ਸਥਿਤੀ ‘ਤੇ, ਅਸੀਂ ਦੇਖਿਆ ਹੈ ਕਿ ਉਸ ਦਾ ਪੀਐਸਏ ਥੋੜ੍ਹਾ ਵੱਧ ਹੈ, ਪਰ ਖਤਰਨਾਕ ਨਹੀਂ ਹੈ। ਸੁਪਰੀਮ ਕੋਰਟ ਨੇ ਹਲਫਨਾਮ ਦਾਇਰ ਕਰਨ ਲਈ ਵੀ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...