November 26, 2026, 2:35 am
----------- Advertisement -----------
HomeNewsBreaking Newsਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ...

ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਪੁੱਗ ਚੁੱਕੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਚੰਡੀਗੜ੍ਹ 8 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਉਨ੍ਹਾਂ ਭਾਜਪਾ ‘ਤੇ ਜਾਂਚ ਏਜੰਸੀਆਂ ਰਾਹੀਂ ਸੂਬੇ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਦਾ ਦੋਸ਼ ਲਾਇਆ। ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਚੋਣਾਂ ਤੋਂ ਪਹਿਲਾਂ ਹੋਈਆਂ ਅਜਿਹੀਆਂ ਹੀ ਛਾਪੇਮਾਰੀਆਂ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਚਾਹੇ ਕਿੰਨੇ ਵੀ ਛਾਪੇ ਮਾਰ ਲਏ ਜਾਣ, ਉਨ੍ਹਾਂ ਦੀ ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦਾ “ਇੱਕ ਰੁਪਿਆ” ਵੀ ਨਹੀਂ ਮਿਲੇਗਾ। ਉਨ੍ਹਾਂ ਦੁਹਰਾਇਆ ਕਿ ਉਹ ਪੰਜਾਬ ਨੂੰ ਲੁੱਟਣ ਲਈ ਨਹੀਂ, ਸਗੋਂ ਪੰਜਾਬੀਆਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਖ਼ਤਮ ਹੋ ਚੁੱਕੇ ਹਨ।

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਕੈਂਪ ਦਫ਼ਤਰ ‘ਚ ਸੀਬੀਆਈ ਦੀ ਤਲਾਸ਼ੀ ਦਾ ਮਤਲਬ ਹੀ ਇਹ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਭਾਜਪਾ ਨੇ ਪੰਜਾਬ ‘ਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੀਬੀਆਈ ਰਾਹੀਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।”

ਮੁੱਖ ਮੰਤਰੀ ਨੇ ਕਿਹਾ, “ਭਾਜਪਾ ਕੇਂਦਰੀ ਜਾਂਚ ਏਜੰਸੀਆਂ ਰਾਹੀਂ ਡਰ ਦਾ ਮਾਹੌਲ ਪੈਦਾ ਕਰਨ ਅਤੇ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਉਹ ਚਾਹੇ ਜਿੰਨੇ ਵੀ ਛਾਪੇ ਮਾਰ ਲੈਣ, ਸਾਡੇ ਕੋਲੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਨਹੀਂ ਮਿਲੇਗਾ।”

ਹੋਰਨਾਂ ਸੂਬਿਆਂ ਵਿੱਚ ਹੋਈਆਂ ਅਜਿਹੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ: “ਚੋਣਾਂ ਦੇ ਸਮੇਂ ਹੋਰਨਾਂ ਰਾਜਾਂ ਵਿੱਚ ਵੀ ਇਹੋ ਜਿਹਾ ਤਰੀਕਾ ਦੇਖਣ ਨੂੰ ਮਿਲਿਆ ਹੈ। ਚੋਣਾਂ ਤੋਂ ਪਹਿਲਾਂ ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਛਾਪੇਮਾਰੀ ਕੀਤੀ ਗਈ ਸੀ ਅਤੇ ਹੁਣ ਭਾਜਪਾ ਪੰਜਾਬ ਵਿੱਚ ਵੀ ਉਹੀ ਰਸਤਾ ਅਪਣਾ ਰਹੀ ਹੈ।”

ਉਨ੍ਹਾਂ ਕਿਹਾ, “ਅਸੀਂ ਨਾ ਤਾਂ ਇਹਨਾਂ ਕਾਰਵਾਈਆਂ ਤੋਂ ਡਰਦੇ ਹਾਂ ਅਤੇ ਨਾ ਹੀ ਇਹਨਾਂ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਤੋਂ ਭਟਕਾਉਣ ਦੇਵਾਂਗੇ। ਅਸੀਂ ਪੰਜਾਬ ਨੂੰ ਲੁੱਟਣ ਲਈ ਨਹੀਂ, ਸਗੋਂ ਪੰਜਾਬੀਆਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਾਂ।”

ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਰਾਜਨੀਤੀ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ, ਰੁਜ਼ਗਾਰ ਦੇਣ, ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ‘ਤੇ ਲਿਆਉਣ ਬਾਰੇ ਹੈ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੀ ਤਸਵੀਰ ਬਦਲਣ ਦੇ ਸੰਕਲਪ ਨਾਲ ਰਾਜਨੀਤੀ ਵਿੱਚ ਆਏ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਡਰ ਅਤੇ ਧਮਕੀਆਂ ਦੀ ਰਾਜਨੀਤੀ ਨੂੰ ਵਾਰ-ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ, “ਉਹ ਛਾਪੇਮਾਰੀ ਕਰ ਸਕਦੇ ਹਨ, ਏਜੰਸੀਆਂ ਭੇਜ ਸਕਦੇ ਹਨ ਅਤੇ ਦਬਾਅ ਬਣਾ ਸਕਦੇ ਹਨ, ਪਰ ਉਹ ਪੰਜਾਬੀਆਂ ਦੇ ਦਿਲਾਂ ‘ਤੇ ਛਾਪਾ ਨਹੀਂ ਮਾਰ ਸਕਦੇ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਨੂੰ ਦਬਾ ਸਕਦੇ ਹਨ। ਪੰਜਾਬ ਦੇ ਲੋਕ ਹਮੇਸ਼ਾ ਸੱਚ ਅਤੇ ਵਿਕਾਸ ਦੇ ਨਾਲ ਖੜ੍ਹੇ ਰਹਿਣਗੇ।”

ਪਿਛਲੀਆਂ ਸਰਕਾਰਾਂ ਦੀ ਰਾਜਨੀਤੀ ‘ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ, ਹੋਟਲਾਂ ਤੇ ਹੋਰ ਕਾਰੋਬਾਰਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਉਹ ਦਿਨ ਗਏ ਜਦੋਂ ਰਾਜਨੀਤੀ ਦੀ ਵਰਤੋਂ ਨਿੱਜੀ ਮੁਨਾਫ਼ੇ ਲਈ ਕੀਤੀ ਜਾਂਦੀ ਸੀ। ਸਾਡੀ ਸਰਕਾਰ ਪਾਰਦਰਸ਼ੀ ਸ਼ਾਸਨ ਲਈ ਵਚਨਬੱਧ ਹੈ ਅਤੇ ਆਮ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਸਾਡਾ ਹਰ ਫ਼ੈਸਲਾ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਡਰਦੇ ਨਹੀਂ ਹਨ ਅਤੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਦੇ ਰਹਿਣਗੇ। ਉਨ੍ਹਾਂ ਕਿਹਾ, “ਮੈਂ ਕਿਸੇ ਵੀ ਜਾਂਚ ਤੋਂ ਨਹੀਂ ਡਰਦਾ। ਸਾਡੇ ਕੋਲ ਲੁਕਾਉਣ ਲਈ ਕੁੱਝ ਨਹੀਂ ਹੈ। ਅਸੀਂ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹਾਂ ਅਤੇ ਇਮਾਨਦਾਰੀ ਤੇ ਸਮਰਪਣ ਨਾਲ ਉਨ੍ਹਾਂ ਲਈ ਕੰਮ ਕਰਦੇ ਰਹਾਂਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ, ਅਤੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹੁਣ ਦੀ ਕੋਈ ਵੀ ਕੋਸ਼ਿਸ਼ ਸਫ਼ਲ ਨਹੀਂ ਹੋਵੇਗੀ। ਅਸੀਂ ਪੂਰੀ ਵਚਨਬੱਧਤਾ ਨਾਲ ਪੰਜਾਬ ਅਤੇ ਪੰਜਾਬੀਆਂ ਲਈ ਕੰਮ ਕਰਦੇ ਰਹਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...