May 13, 2026, 7:08 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ

Published on

----------- Advertisement -----------

ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ।
ਪਹਿਲੀ ਅਪ੍ਰੈਲ,2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋਈ ਊਣਤਾਈ ਨਹੀਂ ਰਹਿਣੀ ਚਾਹੀਦੀ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...