ਲੁਧਿਆਣਾ: ਲੁਧਿਆਣਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਮੰਜੀ ਸਾਹਿਬ ਦੇ ਸਰੋਵਰ ’ਚੋਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕੋਟ ਸੇਖੋਂ, ਦੋਰਾਹਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਡਿਊਟੀ ਗੁਰਦੁਆਰਾ ਮੰਜੀ ਸਾਹਿਬ ਦੇ ਦਰਬਾਰ ਸਾਹਿਬ ’ਚ ਦੁਪਹਿਰ 12 ਤੋਂ ਸਵੇਰੇ 8 ਵਜੇ ਤੱਕ ਸੀ।
ਸਵੇਰੇ ਅਚਾਨਕ ਗੁਰਜੀਤ ਸਿੰਘ ਦੀ ਲਾਸ਼ ਸਰੋਵਰ ’ਚੋਂ ਮਿਲੀ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਗਿਆ। ਏ. ਐੱਸ. ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।