September 27, 2026, 11:31 pm
----------- Advertisement -----------
HomeNewsBreaking Newsਮਹਾਰਾਸ਼ਟਰ ਵਿੱਚ ਹੁਣ GBS ਬੀਮਾਰੀ ਦਾ ਖ਼ਤਰਾ, ਇਕ ਹੋਰ ਵਿਅਕਤੀ ਦੀ ਗਈ...

ਮਹਾਰਾਸ਼ਟਰ ਵਿੱਚ ਹੁਣ GBS ਬੀਮਾਰੀ ਦਾ ਖ਼ਤਰਾ, ਇਕ ਹੋਰ ਵਿਅਕਤੀ ਦੀ ਗਈ ਜਾਨ

Published on

----------- Advertisement -----------

ਮਹਾਰਾਸ਼ਟਰ ਵਿੱਚ ਸ਼ੱਕੀ ਗੁਇਲੇਨ-ਬੈਰੇ ਸਿੰਡਰੋਮ ਫੈਲ ਰਿਹਾ ਹੈ। ਇਸ ਜੀਬੀਐਸ ਬਿਮਾਰੀ ਕਾਰਨ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ। ਜਿਸ ਤੋਂ ਬਾਅਦ ਇਸ ਸ਼ੱਕੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਨਾਲ ਹੀ, ਬੁੱਧਵਾਰ (29 ਜਨਵਰੀ) ਨੂੰ ਇੱਥੇ ਜੀਬੀਐਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ।

ਮਹਾਰਾਸ਼ਟਰ ਦੇ ਸਿਹਤ ਵਿਭਾਗ ਅਨੁਸਾਰ, 29 ਜਨਵਰੀ ਤੱਕ, ਗੁਇਲੇਨ-ਬੈਰੇ ਸਿੰਡਰੋਮ (ਜੀਬੀਐਸ) ਦੇ 127 ਸ਼ੱਕੀ ਮਾਮਲਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ 2 ਸ਼ੱਕੀ ਮੌਤਾਂ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 72 ਮਰੀਜ਼ਾਂ ਵਿੱਚ ਜੀਬੀਐਸ ਦੀ ਪੁਸ਼ਟੀ ਹੋਈ ਹੈ। 23 ਮਰੀਜ਼ ਪੁਣੇ ਮਿਉਂਸਪਲ ਕਾਰਪੋਰੇਸ਼ਨ ਦੇ ਹਨ, 73 ਮਰੀਜ਼ ਪੀਐਮਸੀ ਖੇਤਰ ਵਿੱਚ ਨਵੇਂ ਸ਼ਾਮਲ ਕੀਤੇ ਗਏ ਪਿੰਡਾਂ ਤੋਂ ਹਨ, 13 ਪਿੰਪਰੀ ਚਿੰਚਵਾੜ ਨਗਰ ਨਿਗਮ ਦੇ ਹਨ, 9 ਪੁਣੇ ਗ੍ਰਾਮੀਣ ਅਤੇ 9 ਹੋਰ ਜ਼ਿਲ੍ਹਿਆਂ ਤੋਂ ਹਨ। ਪ੍ਰਭਾਵਿਤ ਵਿਅਕਤੀਆਂ ਵਿੱਚੋਂ, 20 ਇਸ ਸਮੇਂ ਵੈਂਟੀਲੇਟਰ ‘ਤੇ ਹਨ।

ਮਹਾਰਾਸ਼ਟਰ ਸਰਕਾਰ ਨੇ ਮੰਗਲਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਗੁਇਲੇਨ-ਬੈਰੇ ਸਿੰਡਰੋਮ (ਜੀ.ਬੀ.ਐੱਸ.) ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਘਬਰਾਓ ਨਾ ਅਤੇ ਤੁਰੰਤ ਡਾਕਟਰ ਦੀ ਸਲਾਹ ਲਓ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਉਨ੍ਹਾਂ ਦੇ ਇਲਾਜ ‘ਚ ਲਾਪਰਵਾਹੀ ਨਾ ਕਰੋ।

ਇਸ ਦੇ ਨਾਲ ਹੀ, ਸਰਕਾਰ ਨੇ ਇਸ ਬਿਮਾਰੀ ਦੇ ਲੱਛਣ ਦਿਖਾਈ ਦੇਣ ‘ਤੇ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਵੀ ਕਈ ਥਾਵਾਂ ‘ਤੇ ਜੀਬੀਐਸ ਦੇ ਮਰੀਜ਼ ਦੇਖੇ ਗਏ। ਇਨ੍ਹਾਂ ਵਿੱਚੋਂ ਸੱਤ ਮਰੀਜ਼ ਪੁਣੇ ਨਗਰ ਨਿਗਮ ਦੇ, ਇੱਕ ਮਰੀਜ਼ ਪਿੰਪਰੀ ਚਿੰਚਵਾੜ ਨਗਰ ਨਿਗਮ ਅਤੇ ਇੱਕ ਮਰੀਜ਼ ਦੂਜੇ ਜ਼ਿਲ੍ਹੇ ਦਾ ਹੈ।

ਹੁਣ ਤੱਕ ਜੀਬੀਐਸ ਦੇ ਕੁੱਲ 127 ਸ਼ੱਕੀ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ। ਇਸ ਦੇ ਮੱਦੇਨਜ਼ਰ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਚਿੰਤਾਵਾਂ ਪੈਦਾ ਹੋ ਰਹੀਆਂ ਹਨ ਪਰ ਸਰਕਾਰ ਵੱਲੋਂ ਲੋਕਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ। ਜੇਕਰ ਅਜਿਹੇ ਕੋਈ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...