November 26, 2026, 11:52 am
----------- Advertisement -----------
HomeNewsBreaking News‘ਆਪ’ ਦੀ 'ਖੁਸ਼ਹਾਲ ਪੰਜਾਬ ਰੈਲੀ' ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

Published on

----------- Advertisement -----------

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰੈਲੀ ਸਥਾਨ ’ਤੇ ਲੱਗੀ ਕੌਫ਼ੀ ਮਸ਼ੀਨ ਫਟਣ ਕਾਰਨ ਇੱਕ ਕਾਮੇ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਰੈਲੀ ਸਥਾਨ ’ਤੇ ਕੁਝ ਸਮੇਂ ਲਈ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ ਅਤੇ ਮੌਕੇ ’ਤੇ ਲੋਕਾਂ ਦੀ ਕਾਫ਼ੀ ਭੀੜ ਇਕੱਠੀ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਕੌਫ਼ੀ ਮਸ਼ੀਨ ਰੈਲੀ ਦੌਰਾਨ ਮੀਡੀਆ ਕਰਮਚਾਰੀਆਂ ਅਤੇ ਪੱਤਰਕਾਰਾਂ ਲਈ ਖਾਣੇ ਦੇ ਪ੍ਰਬੰਧ ਵਾਸਤੇ ਤਿਆਰ ਕੀਤੇ ਗਏ ਪੰਡਾਲ ਵਿੱਚ ਲਗਾਈ ਗਈ ਸੀ। ਇਸੇ ਪੰਡਾਲ ਵਿੱਚ ਕੌਫ਼ੀ ਬਣਾਉਣ ਲਈ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ।

ਇਸ ਦੌਰਾਨ ਅਚਾਨਕ ਮਸ਼ੀਨ ਫਟ ਗਈ, ਜਿਸ ਕਾਰਨ ਉੱਥੇ ਕੰਮ ਕਰ ਰਹੇ ਇੱਕ ਕਾਮੇ ਦੀ ਜਾਨ ਚਲੀ ਗਈ। ਘਟਨਾ ਵਾਪਰਨ ਸਮੇਂ ਰੈਲੀ ਸਥਾਨ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਦੱਸੀ ਜਾ ਰਹੀ ਹੈ। ਜਿਵੇਂ ਹੀ ਕੌਫ਼ੀ ਮਸ਼ੀਨ ਫਟਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਚਿੰਤਾ ਅਤੇ ਘਬਰਾਹਟ ਦਾ ਮਾਹੌਲ ਬਣ ਗਿਆ। ਹਾਦਸੇ ਦੀ ਖ਼ਬਰ ਫੈਲਦਿਆਂ ਹੀ ਲੋਕ ਘਟਨਾ ਵਾਲੀ ਥਾਂ ਵੱਲ ਇਕੱਠੇ ਹੋਣ ਲੱਗੇ। ਇਸ ਦੁਖਦਾਈ ਘਟਨਾ ਨੇ ਰੈਲੀ ਦੇ ਖੁਸ਼ੀ ਭਰੇ ਮਾਹੌਲ ਨੂੰ ਸੋਗ ਵਿੱਚ ਬਦਲ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਲਜ਼ ਗਰੁੱਪ ਦੇ ਪਲਾਟ ਨਗਦ ਖ਼ਰੀਦਣ ਵਾਲਿਆਂ ਦੀ ਨੀਂਦ ਉੱਡੀ

ਸੁਪਰੀਮ ਕੋਰਟ ਦੇ ਪਰਲਜ਼ ਗਰੁੱਪ ਵੱਲੋਂ ਸਥਾਪਤ ਸੈਕਟਰ 100 ਅਤੇ 104 ਸਬੰਧੀ ਤਾਜ਼ਾ ਫ਼ੈਸਲੇ...

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ...

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...