November 14, 2026, 8:57 pm
----------- Advertisement -----------
HomeNewsBreaking Newsਪਿਉ-ਪੁੱਤਰ ਮੌਤ ਕੇਸ ‘ਚ ਅਦਾਲਤ ਸਖ਼ਤ, 9 ਨੂੰ ਦੋਹਰੀ ਸਜ਼ਾ

ਪਿਉ-ਪੁੱਤਰ ਮੌਤ ਕੇਸ ‘ਚ ਅਦਾਲਤ ਸਖ਼ਤ, 9 ਨੂੰ ਦੋਹਰੀ ਸਜ਼ਾ

Published on

----------- Advertisement -----------

 Madurai ਦੀ ਇੱਕ ਅਦਾਲਤ ਨੇ ਸਾਤਾਨਕੁਲਮ ਪੁਲਿਸ ਸਟੇਸ਼ਨ ਵਿੱਚ ਪਿਉ-ਪੁੱਤਰ ਦੀ ਮੌਤ ਦੇ ਮਾਮਲੇ ਵਿੱਚ 9 ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ‘ਤੇ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ।

ਤੂਤੀਕੋਰੀਨ ਜ਼ਿਲ੍ਹੇ ਦੇ ਸਾਤਾਨਕੁਲਮ ਦੇ ਵਪਾਰੀ ਜੇਯਰਾਜ ਅਤੇ ਉਨ੍ਹਾਂ ਦੇ ਪੁੱਤਰ ਬੇਨਿਕਸ ਨੂੰ 19 ਜੂਨ 2020 ਨੂੰ ਕੋਰੋਨਾ ਦੌਰਾਨ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਬੇਰਹਿਮੀ ਨਾਲ ਪੀਟਿਆ ਸੀ।

ਇਸ ਤੋਂ ਬਾਅਦ 21 ਜੂਨ ਨੂੰ ਦੋਵੇਂ ਨੂੰ ਕੋਵਿਲਪੱਟੀ ਜੇਲ੍ਹ ਵਿੱਚ ਰੱਖਿਆ ਗਿਆ। 22 ਜੂਨ ਦੀ ਰਾਤ ਕਰੀਬ 9 ਵਜੇ ਬੇਨਿਕਸ ਦੀ ਮੌਤ ਹੋ ਗਈ, ਜਦਕਿ ਅਗਲੀ ਸਵੇਰ ਜੇਯਰਾਜ ਨੇ ਵੀ ਦਮ ਤੋੜ ਦਿੱਤਾ।

ਇਸ ਮਾਮਲੇ ਨੇ ਦੇਸ਼ ਭਰ ਵਿੱਚ ਭਾਰੀ ਹੰਗਾਮਾ ਖੜ੍ਹਾ ਕਰ ਦਿੱਤਾ ਸੀ। ਬਾਅਦ ਵਿੱਚ Madras High Court ਦੀ ਮਦੁਰੈ ਬੈਂਚ ਨੇ ਸੁਓ ਮੋਟੋ ਕਾਰਵਾਈ ਕਰਦੇ ਹੋਏ ਪੁਲਿਸ ਤੋਂ ਰਿਪੋਰਟ ਮੰਗੀ ਅਤੇ ਮਾਮਲਾ Central Bureau of Investigation ਨੂੰ ਸੌਂਪ ਦਿੱਤਾ ਗਿਆ। ਜੱਜ Muthukumaran ਨੇ ਸਜ਼ਾ ਸੁਣਾਉਣ ਤੋਂ ਪਹਿਲਾਂ ਕਈ ਕੜੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਦੋਨਾਂ ਨੂੰ ਮਾਰਨ ਦੀ ਨੀਅਤ ਨਾਲ ਇਹ ਕਰਤੂਤ ਕੀਤੀ। ਕੇਂਦਰ ਸਰਕਾਰ ਅਤੇ Tamil Nadu ਸਰਕਾਰ ਦੋਵਾਂ ਨੇ ਹੀ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ ਸੀ।

ਜੱਜ ਨੇ ਇਸਨੂੰ “ਮਾਨਵੀ ਗਰਿਮਾ ਦਾ ਪੂਰਾ ਉਲੰਘਣ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤ ਇਸ ਮਾਮਲੇ ਨੂੰ ਅਣਡਿੱਠਾ ਨਹੀਂ ਕਰ ਸਕਦੀ ਅਤੇ ਦੋਸ਼ੀ ਸੁਧਾਰ ਦਾ ਮੌਕਾ ਮਿਲਣ ਦੇ ਬਾਵਜੂਦ ਨਹੀਂ ਬਦਲੇ। ਸਿਰਫ਼ ਕੋਰੋਨਾ ਦੌਰਾਨ ਦੁਕਾਨ ਖੋਲ੍ਹਣ ਕਰਕੇ ਉਨ੍ਹਾਂ ‘ਤੇ ਇਹ ਜ਼ੁਲਮ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇ Madras High Court ਨੇ ਖੁਦ ਇਸ ਮਾਮਲੇ ਦਾ ਸੰਘਿਆਨ ਨਾ ਲਿਆ ਹੁੰਦਾ ਤਾਂ ਇਹ ਕੇਸ ਦੱਬ ਦਿੱਤਾ ਜਾਂਦਾ। ਨਿਹੱਥੇ ਲੋਕਾਂ ‘ਤੇ ਹਮਲਾ ਮਾਫ਼ਯੋਗ ਨਹੀਂ ਅਤੇ ਉਮਰ ਜਾਂ ਪਰਿਵਾਰਕ ਪਿਛੋਕੜ ਦੇ ਆਧਾਰ ‘ਤੇ ਸਜ਼ਾ ਘੱਟ ਨਹੀਂ ਹੋਣੀ ਚਾਹੀਦੀ।

ਜੱਜ ਨੇ ਕਿਹਾ ਕਿ ਇਹ ਘਟਨਾ ਦੇਖ ਕੇ ਦਿਲ ਦੁੱਖਦਾ ਹੈ—ਇੱਕ ਪਰਿਵਾਰ ਬਰਬਾਦ ਹੋ ਗਿਆ ਅਤੇ ਬੇਨਿਕਸ ਦੀ ਮਾਂ ਦਾ ਦਰਦ ਕੋਈ ਘਟਾ ਨਹੀਂ ਸਕਦਾ। ਉਨ੍ਹਾਂ ਦੇ ਅਨੁਸਾਰ ਇਹ ਇੱਕ “ਦੁਰਲੱਭ ਮਾਮਲਾ” ਹੈ, ਜਿਸ ਵਿੱਚ ਉਮਰ ਕੈਦ ਵੀ ਕਾਫ਼ੀ ਨਹੀਂ।

ਸਜ਼ਾ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀ ਸੋਚਦੇ ਹੋਣਗੇ ਕਿ ਉਹ 14 ਸਾਲਾਂ ਵਿੱਚ ਬਚ ਜਾਣਗੇ, ਪਰ ਅਦਾਲਤ ਇਹ ਹੋਣ ਨਹੀਂ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...