October 7, 2026, 3:33 pm
----------- Advertisement -----------
HomeNewsBreaking Newsਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

Published on

----------- Advertisement -----------

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਤੜਕਸਾਰ ਕਰੀਬ ਦੋ ਵਜੇ ਬੀਐੱਸਐੱਫ (BSF) ਕੈਂਪ ਭਿੱਖੀਵਿੰਡ ਨੇੜੇ ਵਾਪਰਿਆ, ਜਿੱਥੇ ਇੱਕ ਐਕਟਿਵਾ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਮ੍ਰਿਤਕਾਂ ਦੀ ਉਮਰ ਕਰੀਬ 14 ਤੋਂ 16 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਚੌਕੀ ਇੰਚਾਰਜ ਸੁਰ ਸਿੰਘ ਏਐੱਸਆਈ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਕਲਸੀਆਂ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਟੱਕਰ ਦੌਰਾਨ ਤਿੰਨਾਂ ਨਾਬਾਲਗਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਪੋਸਟਮਾਰਟਮ ਨਾ ਕਰਵਾਉਣ ਦੀ ਇੱਛਾ ਜਤਾਉਣ ’ਤੇ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...