ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਅੱਗੇ ਦੱਸਿਆ ਕਿ ਮ੍ਰਿਤਕ ਗੋਗੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਗਲਤੀ ਨਾਲ ਅਚਾਨਕ ਚੱਲੀ ਗੋਲੀ ਕਾਰਣ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਾਤ ਸਾਢੇ 11 ਵਜੇ ਦੇ ਕਰੀਬ ਗੋਗੀ ਆਪਣੇ ਲਾਈਸੈਂਸੀ 25 ਬੋਰ ਪਿਸਤੌਲ ਨੂੰ ਸਾਫ ਕਰ ਰਹੇ ਸਨ ਅਤੇ ਇਸ ਦੌਰਾਨ ਅਚਾਨਕ ਚੱਲੀ ਗੋਲੀ ਉਨ੍ਹਾਂ ਦੇ ਸਿਰ ਵਿੱਚ ਵੱਜੀ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੁਆਇੰਟ ਕਮਿਸ਼ਨਰ ਮੁਤਾਬਿਕ ਪਿਸਤੌਲ ਵਿੱਚੋਂ ਸਿਰਫ ਇੱਕ ਹੀ ਫਾਇਰ ਹੋਇਆ ਹੈ। ਉਨ੍ਹਾਂ ਆਖਿਆ ਕਿ ਮੌਤ ਦਾ ਅਸਲ ਕਾਰਣ ਪੋਸਟਮਾਰਟਮ ਰਾਹੀਂ ਹੀ ਸਾਫ ਹੋਵੇਗਾ।
----------- Advertisement -----------
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਣ ਭੇਦਭਰੇ ਹਲਾਤਾਂ ‘ਚ ਹੋਈ ਮੌਤ
Published on
----------- Advertisement -----------