ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਪੋਸਟ ਕਰਕੇ ਦਿੱਤੀ ਹੈ।
ਰੱਖਿਆ ਮੰਤਰੀ ਨੇ ਟਵੀਟ ਕਰਕੇ ਲਿਖਿਆ, ‘ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ਿਟਿਵ ਆਇਆ ਹਾਂ। ਮੈਂ ਹੋਮ ਕੁਆਰੰਟਾਈਨ ਵਿਚ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿਚ ਮੇਰੇ ਸੰਪਰਕ ‘ਚ ਆਏ ਹਨ, ਉਹ ਆਪਣੇ ਆਪ ਨੂੰ ਇਕਾਂਤਵਾਸ ਕਰਨ ਅਤੇ ਟੈਸਟ ਕਰਵਾ ਲੈਣ।’