ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੇਂ ਸਾਲ ‘ਤੇ ਦਿੱਲੀ ਜਲ ਬੋਰਡ ਦੇ ਸੈਂਕੜੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਿੱਲੀ ਜਲ ਬੋਰਡ ਦੇ ਸੈਂਕੜੇ ਕੱਚੇ ਮੁਲਾਜ਼ਮ ਪੱਕੇ ਹੋ ਗਏ ਹਨ। ਦਿੱਲੀ ਸਰਕਾਰ ਦੇ ਇਸ ਫੈਸਲੇ ਨਾਲ 700 ਮੁਲਾਜ਼ਮਾਂ ਦੀਆਂ ਸਰਕਾਰੀ ਨੌਕਰੀਆਂ ਪੱਕੀਆਂ ਹੋ ਗਈਆਂ ਹਨ ਅਤੇ ਉਨ੍ਹਾਂ ਨੂੰ ਹੁਣ ਸਰਕਾਰ ਵੱਲੋਂ ਮਿਲਣ ਵਾਲੇ ਸਾਰੇ ਲਾਭ ਮਿਲਣਗੇ। ਅਰਵਿੰਦ ਕੇਜਰੀਵਾਲ ਨੇ ਖੁਦ ਬੁੱਧਵਾਰ ਨੂੰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ (ਰੈਗੂਲਰ ਹੋਣ ਦਾ ਸਰਟੀਫਿਕੇਟ) ਦਿੱਤਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਿੱਲੀ ਜਲ ਬੋਰਡ ਦੇ 700 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਪੱਕੀ ਨੌਕਰੀ ਦਾ ਪੱਤਰ ਦੇ ਕੇ ਖੁਸ਼ੀ ਹੋ ਰਹੀ ਹੈ। ਹੁਣ ਇਨ੍ਹਾਂ ਮੁਲਾਜ਼ਮਾਂ ਦੀ ਜ਼ਿੰਦਗੀ ‘ਚ ਵੀ ਖੁਸ਼ੀਆਂ ਆਉਣਗੀਆਂ। ਦਿੱਲੀ ‘ਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਮੁਲਾਜ਼ਮ ਪੱਕੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਆਈ ਹੈ, ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ।












