ਦਿੱਲੀ ‘ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਬੁੱਧਵਾਰ ਨੂੰ ਹੋਈ ਵੋਟਿੰਗ ‘ਚ ‘ਆਪ’ ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ। ਚੋਣ ਵਿੱਚ ਕੁੱਲ 241 ਕੌਂਸਲਰਾਂ ਨੇ ਵੋਟ ਪਾਈ। ਇਸ ਦੇ ਨਾਲ ਹੀ 9 ਕਾਂਗਰਸੀ ਕੌਂਸਲਰਾਂ ਨੇ ਚੋਣ ਦਾ ਬਾਈਕਾਟ ਕੀਤਾ। ਵੋਟਿੰਗ ਅੱਜ ਸਵੇਰੇ 11.20 ਵਜੇ ਸਿਵਿਕ ਸੈਂਟਰ ਵਿਖੇ ਸ਼ੁਰੂ ਹੋਈ, ਜੋ ਕਰੀਬ ਦੋ ਘੰਟੇ ਚੱਲੀ।
ਦੱਸ ਦਈਏ ਕਿ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਵਿਕ ਸੈਂਟਰ ‘ਚ ਹੰਗਾਮੇ ਵਰਗੀ ਸਥਿਤੀ ਦੇਖਣ ਨੂੰ ਮਿਲੀ। ‘ਆਪ’ ਕੌਂਸਲਰਾਂ ਦੀ ਪੁਲੀਸ ਨਾਲ ਝੜਪ ਵੀ ਹੋਈ। ‘ਆਪ’ ਦੇ ਕਾਰਪੋਰੇਟਰ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੇ ਸਦਨ ‘ਚ ਦਾਖ਼ਲ ਹੋਣ ਦਾ ਵਿਰੋਧ ਕਰ ਰਹੇ ਸਨ। ਹੰਗਾਮੇ ਦੇ ਖਦਸ਼ੇ ਦੇ ਮੱਦੇਨਜ਼ਰ ਸਦਨ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
----------- Advertisement -----------
ਦਿੱਲੀ ਮੇਅਰ ਚੋਣਾਂ: AAP ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ
Published on
----------- Advertisement -----------
----------- Advertisement -----------












