October 30, 2026, 7:33 pm
----------- Advertisement -----------
HomeNewsBreaking Newsਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

Published on

----------- Advertisement -----------

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਮੈਟਰੋ ਸੇਵਾਵਾਂ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸ਼ੁੱਕਰਵਾਰ ਰਾਤ ਨੂੰ ਮੈਟਰੋ ਰੇਲ ਗੱਡੀਆਂ ਅੱਧੀ ਰਾਤ 12 ਵਜੇ ਤੱਕ ਚੱਲਣਗੀਆਂ।

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ, ਏਅਰਪੋਰਟ ਐਕਸਪ੍ਰੈੱਸ ਲਾਈਨ ਅਤੇ ਗੁਰੂਗ੍ਰਾਮ ਦੀ ਰੈਪਿਡ ਮੈਟਰੋ ਨੂੰ ਛੱਡ ਕੇ ਦਿੱਲੀ ਮੈਟਰੋ ਦੀਆਂ ਬਾਕੀ ਸਾਰੀਆਂ ਲਾਈਨਾਂ ’ਤੇ ਇਹ ਸਹੂਲਤ ਲਾਗੂ ਹੋਵੇਗੀ। ਕੰਸਰਟ ਵਿਚ ਲਗਭਗ 70 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਦਰਸ਼ਕਾਂ ਦੀ ਸਹੂਲਤ ਲਈ ਚੱਲਣਗੀਆਂ ਵਾਧੂ ਟ੍ਰੇਨਾਂ

ਕੰਸਰਟ ਖ਼ਤਮ ਹੋਣ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕਾਂ ਦੀ ਵਾਪਸੀ ਨੂੰ ਸੁਚਾਰੂ ਬਣਾਉਣ ਲਈ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਵਾਧੂ ਮੈਟਰੋ ਟ੍ਰੇਨਾਂ ਚਲਾਈਆਂ ਜਾਣਗੀਆਂ। ਯਾਤਰੀਆਂ ਦੀ ਗਿਣਤੀ ਨੂੰ ਦੇਖਦਿਆਂ ਲੋੜ ਪੈਣ ’ਤੇ ਹੋਰ ਟ੍ਰੇਨਾਂ ਵੀ ਤਿਆਰ ਰੱਖੀਆਂ ਜਾਣਗੀਆਂ।

ਇਸ ਤੋਂ ਇਲਾਵਾ, ਜੇਐੱਲਐੱਨ ਸਟੇਡੀਅਮ ਮੈਟਰੋ ਸਟੇਸ਼ਨ ਅਤੇ ਪ੍ਰਮੁੱਖ ਇੰਟਰਚੇਂਜ ਸਟੇਸ਼ਨਾਂ ’ਤੇ ਵਾਧੂ ਸਟਾਫ਼ ਦੇ ਨਾਲ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਜਾਣਗੇ, ਤਾਂ ਜੋ ਯਾਤਰੀਆਂ ਦੀ ਆਵਾਜਾਈ ਅਤੇ ਸੁਰੱਖਿਆ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ।

QR ਟਿਕਟ ਬੁਕਿੰਗ ਦੀ ਸਮਾਂ-ਸੀਮਾ ਵੀ ਵਧੇਗੀ

ਯਾਤਰੀਆਂ ਨੂੰ ਹੋਰ ਸਹੂਲਤ ਦੇਣ ਲਈ ਦਿੱਲੀ ਮੈਟਰੋ ਸਾਰਥੀ ਐਪ ਰਾਹੀਂ QR ਟਿਕਟ ਖਰੀਦਣ ਦੀ ਸਮਾਂ-ਸੀਮਾ ਵੀ ਇਕ ਘੰਟਾ ਵਧਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਜੇਐੱਲਐੱਨ ਸਟੇਡੀਅਮ ਮੈਟਰੋ ਸਟੇਸ਼ਨ ਵਾਇਲਟ ਲਾਈਨ ’ਤੇ ਸਥਿਤ ਹੈ ਅਤੇ ਸਟੇਡੀਅਮ ਦੇ ਸਭ ਤੋਂ ਨੇੜਲੇ ਮੈਟਰੋ ਸਟੇਸ਼ਨਾਂ ਵਿਚੋਂ ਇਕ ਹੈ। ਅਜਿਹੇ ਵਿੱਚ ਕੰਸਰਟ ਵਿਚ ਸ਼ਾਮਲ ਹੋਣ ਵਾਲੇ ਹਜ਼ਾਰਾਂ ਪ੍ਰਸ਼ੰਸਕਾਂ ਲਈ ਮੈਟਰੋ ਸੇਵਾਵਾਂ ਦਾ ਸਮਾਂ ਵਧਾਉਣਾ ਕਾਫ਼ੀ ਸਹਾਇਕ ਸਾਬਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...