November 18, 2026, 6:26 am
----------- Advertisement -----------
HomeNewsBreaking News ਦਾਜ 'ਚ ਮਿਲੀ ਸੀ ਸਵਿਫਟ ਕਾਰ ਪਰ ਲਾੜੇ ਨੇ ਮੰਗ ਲਈ 'Thar'...

 ਦਾਜ ‘ਚ ਮਿਲੀ ਸੀ ਸਵਿਫਟ ਕਾਰ ਪਰ ਲਾੜੇ ਨੇ ਮੰਗ ਲਈ ‘Thar’ ਗੱਡੀ, ਫਿਰ…

Published on

----------- Advertisement -----------

: ਸਹਾਰਨਪੁਰ ਦੇ ਨਾਗਲ ਥਾਣਾ ਖੇਤਰ ਦੇ ਉਮਾਹੀ ਪਿੰਡ ਵਿੱਚ ਹਰਿਦੁਆਰ ਦੇ ਜਵਾਲਾਪੁਰ ਤੋਂ ਆਈ ਬਰਾਤ ਨੂੰ ਬੰਧਕ ਬਣਾ ਲਿਆ ਗਿਆ। ਦਰਅਸਲ ‘ਚ ਕੁੜੀ ਵਾਲਿਆਂ ਨੇ ਦਾਜ ਵਿੱਚ ਸਵਿਫਟ ਕਾਰ ਦੇਣ ਦਾ ਵਾਅਦਾ ਕੀਤਾ ਸੀ ਅਤੇ ਬਰਾਤ ਦਾ ਸਵਾਗਤ ਬਹੁਤ ਧੂਮਧਾਮ ਨਾਲ ਕੀਤਾ ਗਿਆ ਪਰ ਵਿਆਹ ਤੋਂ ਠੀਕ ਪਹਿਲਾਂ ਲਾੜੇ ਨੇ ਕੁੜੀ ਦੇ ਭਰਾ ਤੋਂ ਥਾਰ ਗੱਡੀ ਦੀ ਮੰਗ ਕੀਤੀ।

ਲਾੜੇ ਦੀ ਨਵੀਂ ਮੰਗ ਨੇ ਕੁੜੀ ਵਾਲੇ ਪਾਸੇ ਹੜਕੰਪ ਮਚਾ ਦਿੱਤਾ। ਲਾੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਗੁੱਸੇ ਵਿੱਚ ਆਏ ਪਰਿਵਾਰ ਨੇ ਪੂਰੀ ਬਾਰਾਤ ਨੂੰ ਬੰਧਕ ਬਣਾ ਲਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਧਿਰਾਂ ਵਿਚਕਾਰ ਘੰਟਿਆਂਬੱਧੀ ਗੱਲਬਾਤ ਜਾਰੀ ਰਹੀ। ਪੁਲਿਸ ਨੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ।

ਅੰਤ ਵਿੱਚ ਦੋਵਾਂ ਧਿਰਾਂ ਵਿਚਕਾਰ ਇੱਕ ਸਮਝੌਤਾ ਹੋਇਆ। ਕੁੜੀ ਵਾਲੇ ਪੱਖ ਨੇ ਵਿਆਹ ਦੇ ਖ਼ਰਚੇ ਦਾ ਮੁਆਵਜ਼ਾ ਮੰਗਿਆ ਅਤੇ ਲੱਖਾਂ ਰੁਪਏ ਲੈ ਕੇ ਕੁੜੀ ਵਾਲਿਆਂ ਨੇ ਬਾਰਾਤ ਨੂੰ ਛੱਡਿਆ। ਇਸ ਦੌਰਾਨ ਪਿੰਡ ਵਿੱਚ ਮਾਹੌਲ ਤਣਾਅਪੂਰਨ ਰਿਹਾ ਪਰ ਬਾਅਦ ਵਿੱਚ ਸਥਿਤੀ ਆਮ ਵਾਂਗ ਹੋ ਗਈ।

ਇਸ ਘਟਨਾ ਦੀ ਪਿੰਡ ਵਿੱਚ ਕਾਫ਼ੀ ਚਰਚਾ ਹੋ ਰਹੀ ਹੈ, ਪਿੰਡ ਵਾਸੀਆਂ ਨੇ ਲਾੜੇ ਦੇ ਲਾਲਚ ਦੀ ਸਖ਼ਤ ਨਿੰਦਾ ਕੀਤੀ। ਇਸ ਦੇ ਨਾਲ ਹੀ, ਕੁੜੀ ਵਾਲੇ ਪਾਸੇ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਪੁਲਿਸ ਨੇ ਇਹ ਕਹਿ ਕੇ ਕਾਰਵਾਈ ਖਤਮ ਕਰ ਦਿੱਤੀ ਕਿ ਮਾਮਲਾ ਆਪਸੀ ਸਮਝੌਤਾ ਸੀ। ਇਹ ਘਟਨਾ ਦਾਜ ਪ੍ਰਥਾ ਵਿਰੁੱਧ ਇੱਕ ਚੇਤਾਵਨੀ ਬਣ ਕੇ ਸਾਹਮਣੇ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...