October 6, 2026, 3:23 pm
----------- Advertisement -----------
HomeNewsBreaking Newsਕਰਜ਼ੇ ਦੀ ਪੰਡ ਚੁੱਕਕੇ ਗਿਆ ਸੀ ਅਮਰੀਕਾ, ਡੀਪੋਰਟ ਹੋਇਆ ਤਾਂ ਪਰਿਵਾਰ ਰੋ-ਰੋ...

ਕਰਜ਼ੇ ਦੀ ਪੰਡ ਚੁੱਕਕੇ ਗਿਆ ਸੀ ਅਮਰੀਕਾ, ਡੀਪੋਰਟ ਹੋਇਆ ਤਾਂ ਪਰਿਵਾਰ ਰੋ-ਰੋ ਹੋਇਆ ਕਮਲਾ

Published on

----------- Advertisement -----------

ਡੋਨਾਲਡ ਟਰੰਪ ਸਰਕਾਰ ਇੱਕ ਵਾਰ ਫਿਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਅਮਰੀਕਾ ਤੋਂ ਭਾਰਤ ਭੇਜ ਰਹੀ ਹੈ। ਪਹਿਲਾ ਜਹਾਜ਼ ਸ਼ਨੀਵਾਰ ਰਾਤ 10.15 ਵਜੇ ਅੰਮ੍ਰਿਤਸਰ ‘ਚ ਉਤਰੇਗਾ। 119 ਗੈਰ-ਕਾਨੂੰਨੀ ਪਰਵਾਸੀ ਭਾਰਤੀਆਂ ਵਾਲੇ ਇਸ ਜਹਾਜ਼ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਯੂਪੀ ਦੇ 3, ਮਹਾਰਾਸ਼ਟਰ-ਰਾਜਸਥਾਨ ਤੋਂ 2-2 ਅਤੇ ਹਿਮਾਚਲ-ਜੰਮੂ-ਕਸ਼ਮੀਰ ਤੋਂ 1-1 ਲੋਕ ਸਵਾਰ ਹੋਣਗੇ।

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਸਾਹਿਲਪ੍ਰੀਤ ਸਿੰਘ ਵੀ ਸ਼ਾਮਲ ਸੀ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਸਹਿਲਪ੍ਰੀਤ ਸਿੰਘ ਦੇ ਪਰਿਵਾਰ ਉਸਨੂੰ ਉੱਜਵਲ ਭਵਿੱਖ ਦਾ ਸੁਪਨਾ ਦੇਖਦਿਆਂ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਆਸ ਕੀਤੀ ਸੀ ਕਿ ਉਹ ਪਰਿਵਾਰ ਦੀ ਵਿੱਤੀ ਹਾਲਤ ਸੁਧਾਰੇਗਾ।

ਸਾਹਿਲ ਪ੍ਰੀਤ ਦੇ ਦਾਦਾ ਗੁਰਮੀਤ ਸਿੰਘ ਨੇ ਦੱਸਿਆ ਕਿ ਪੋਤੇ ਨੂੰ ਅਮਰੀਕਾ ਭੇਜਣ ਲਈ ਉਸ ਨੇ ਘਰ ਜਮੀਨ ਸਭ ਕੁਝ ਗਹਿਣੇ ਰੱਖ ਦਿੱਤਾ ਕੁਝ ਜਮੀਨ ਵੀ ਵੇਚ ਦਿੱਤੀ ਅਤੇ ਰਿਸ਼ਤੇਦਾਰਾਂ ਕੋਲੋਂ ਵਿਤੀ ਸਹਾਇਤਾ ਲਈ ਸੀ। ਇਸ ਲਈ ਉਨ੍ਹਾਂ ਨੇ ਕਰੀਬ 40-45 ਲੱਖ ਰੁਪਏ ਦਾ ਕਰਜ਼ਾ ਲਿਆ।

ਕਰੀਬ 20 ਦਿਨ ਪਹਿਲਾਂ ਪਰਿਵਾਰ ਦੀ ਸਾਹਿਲ ਨਾਲ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਅੱਜ ਉਸ ਨੂੰ ਪਤਾ ਲੱਗਿਆ ਹੈ ਕਿ ਉਸਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੀਡੀਆ ਰਾਹੀਂ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਉਸਦੇ ਡਿਪੋਰਟ ਹੋਣ ਦੀ ਜਾਣਕਾਰੀ ਅੱਜ ਮਿਲੀ ਹੈ। ਖਬਰ ਮਿਲਣ ਤੋਂ ਬਾਅਦ ਪਰਿਵਾਰ ਬੇਵਦ ਭਾਵਕ ਹੋ ਚੁੱਕਿਆ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁਝ ਹੋਰ ਮਨਜੂਰ ਸੀ। ਪਰਿਵਾਰ ਵੱਲੋਂ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...