ਲੁਧਿਆਣਾ: ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਕੇ ‘ਤੇ Deputy CM ਸੁਖਜਿੰਦਰ ਸਿੰਘ ਰੰਧਾਵਾ ਪਹੁੰਚ ਗਏ ਹਨ। ਉਨ੍ਹਾਂ ਨਾਲ DGP ਸਿਧਾਰਥ ਚਟੋਪਾਧਿਆਏ ਵੀ ਪਹੁੰਚੇ ਹਨ। ਦੋਹਾਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ ਤੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਸਖਤ ਜਾਂਚ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਜਮ ਤੋਂ ਕੰਮ ਲੈਣ ਤਾਂ ਜੋ ਪੰਜਾਬ ਦੀ ਪੁਲਿਸ ਸੂਬੇ ਦੀ ਅਮਨ ਕਾਨੂੰਨ ਲਈ ਕੰਮ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਅਣਸੁਖਾਵੀਂ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਜਨਤਕ ਥਾਵਾਂ ‘ਤੇ ਸੁਰੱਖਿਆ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।